ਜਿਨੇਵਾ (ਭਾਸ਼ਾ) : ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦੇ ਮੁਖੀ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਦੀ ਹਾਲਤ ਗਲੋਬਲ ਪੱਧਰ 'ਤੇ ਗੰਭੀਰ ਹੋ ਰਹੀ ਹੈ। ਹਾਲਾਂਕਿ ਯੂਰਪ ਵਿਚ ਹਾਲਤ ਵਿਚ ਸੁਧਾਰ ਹੋ ਰਿਹਾ ਹੈ। ਸੰਗਠਨ ਦੇ ਡਾਇਰੈਕਟਰ ਜਨਰਲ ਟ੍ਰੈਡੋਸ ਏਡਹਾਨਮ ਗੇਬ੍ਰੇਯਸਸ ਨੇ ਸੋਮਵਾਰ ਨੂੰ ਇਕ ਪ੍ਰੇਸ ਬਰੀਫਿੰਗ ਵਿਚ ਚਰਚਾ ਕੀਤੀ ਕਿ ਸੰਯੁਕਤ ਰਾਸ਼ਟਰ ਸਿਹਤ ਏਜੰਸੀ ਨੂੰ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਜਿਨ੍ਹਾਂ ਮਾਮਲਿਆਂ ਦੀ ਸੂਚਨਾ ਮਿਲੀ, ਉਨ੍ਹਾਂ ਵਿਚੋਂ ਲਗਭਗ 75 ਫ਼ੀਸਦੀ ਅਮਰੀਕਾ ਅਤੇ ਦੱਖਣੀ ਏਸ਼ੀਆ ਦੇ 10 ਦੇਸ਼ਾਂ ਤੋਂ ਹਨ। ਉਨ੍ਹਾਂ ਕਿਹਾ ਕਿ ਐਤਵਾਰ ਨੂੰ 1,36,000 ਮਾਮਲਿਆਂ ਦੀ ਜਾਣਕਾਰੀ ਮਿਲੀ ਜੋ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ।
ਡਬਲਯੂ.ਐਚ.ਓ. ਮੁਖੀ ਨੇ ਕਿਹਾ ਕਿ ਨਵੇਂ ਭੂਗੋਲਿਕ ਖੇਤਰਾਂ ਸਮੇਤ ਅਫਰੀਕਾ ਦੇ ਜ਼ਿਆਦਾਤਰ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਅਜੇ ਵੀ ਵਾਧਾ ਹੋ ਰਿਹਾ ਹੈ। ਹਾਲਾਂਕਿ ਮਹਾਂਦੀਪ ਦੇ ਜ਼ਿਆਦਾਤਰ ਦੇਸ਼ਾਂ ਵਿਚ 1 ਹਜ਼ਾਰ ਤੋਂ ਘੱਟ ਮਾਮਲੇ ਹਨ। ਉਨ੍ਹਾਂ ਕਿਹਾ, ਨਾਲ ਹੀ ਅਸੀਂ ਇਸ ਗੱਲ ਤੋਂ ਖੁਸ਼ ਹਾਂ ਕਿ ਵਿਸ਼ਵ ਦੇ ਕਈ ਦੇਸ਼ਾਂ ਵਿਚ ਹੁਣ ਸਕਾਰਾਤਮਕ ਸੰਕੇਤ ਦੇਖਣ ਨੂੰ ਮਿਲ ਰਹੇ ਹਨ।
ਸਿੰਗਾਪੁਰ 'ਚ ਜੋੜਾ ਭਾਰਤੀ ਘਰੇਲੂ ਸਹਾਇਕਾ ਦੇ ਸਰੀਰਕ ਸ਼ੋਸ਼ਣ ਮਾਮਲੇ 'ਚ ਦੋਸ਼ੀ ਕਰਾਰ
NEXT STORY