ਵੂਹਾਨ (ਇੰਟ.): ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੀ ਦਹਿਸ਼ਤ ਇਸ ਤਰ੍ਹਾਂ ਬਣੀ ਹੋਈ ਹੈ ਕਿ ਕੋਈ ਵੀ ਵਿਅਕਤੀ ਦੂਜੇ ਨੂੰ ਹੱਥ ਲਾਉਣ ਤੋਂ ਵੀ ਡਰ ਰਿਹਾ ਹੈ ਪਰ ਦੂਜੇ ਪਾਸੇ ਦੁਨੀਆ ਭਰ ਨੂੰ ਕੋਰੋਨਾ ਮਹਾਮਾਰੀ ਦੇਣ ਵਾਲਾ ਚੀਨ ਦਾ ਵੂਹਾਨ ਸ਼ਹਿਰ ਅੱਯਾਸ਼ੀ ਮਨਾ ਰਿਹਾ ਹੈ, ਉਹ ਵੀ ਬਿਨਾਂ ਕਿਸੇ ਮਾਸਕ ਤੇ ਸੋਸ਼ਲ ਡਿਸਟੈਂਸਿੰਗ ਦੇ।
ਸੋਸ਼ਲ ਮੀਡੀਆ 'ਤੇ ਚੀਨ ਦੇ ਵੂਹਾਨ ਸ਼ਹਿਰ ਦੀਆਂ ਤਸਵੀਰਾਂ ਹੈਰਾਨ ਕਰਨ ਵਾਲੀਆਂ ਹਨ ਜਿਥੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਬਿਨਾਂ ਕਿਸੇ ਫੇਸ ਮਾਸਕ, ਸੋਸ਼ਲ ਡਿਸਟੈਂਸਿੰਗ ਜਾਂ ਕਿਸੇ ਹੋਰ ਸੁਰੱਖਿਆ ਉਪਾਅ ਦੇ ਇਕ ਸਾਂਝੇ ਪੂਰ ਵਿਚ ਮਸਤੀ ਮਨਾ ਰਹੇ ਹਨ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਕੀ ਇਹ ਉਹੀ ਵੂਹਾਨ ਹੈ, ਜਿਥੋਂ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਸ਼ੁਰੂਆਤ ਹੋਈ ਸੀ।
ਦੱਸ ਦਈਏ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਇਹ ਤਸਵੀਰਾਂ ਵੂਹਾਨ ਦੇ ਮਾਇਆ ਬੀਚ ਦੇ ਵਾਟਰ ਪਾਰਕ ਦੀਆਂ ਹਨ, ਜਿਥੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇਕੱਠੇ ਹੋਏ ਹਨ ਤੇ ਸਵਿਮ-ਸੂਟ ਵਿਚ ਸੰਗੀਤ ਦਾ ਮਜ਼ਾ ਲੈ ਰਹੇ ਹਨ। ਇਹ ਤਸਵੀਰਾਂ ਇਸ ਲਈ ਵੀ ਹੈਰਾਨ ਕਰਨ ਵਾਲੀਆਂ ਹਨ ਕਿ ਜਿਥੇ ਦੁਨੀਆ ਭਰ ਦੇ 2 ਕਰੋੜ ਤੋਂ ਵਧੇਰੇ ਲੋਕ ਇਸ ਵਾਇਰਸ ਨਾਲ ਪ੍ਰਭਾਵਿਤ ਹਨ, ਇਹ ਲੋਕ ਬਿਨਾਂ ਕਿਸੇ ਡਰ ਦੇ ਮੌਜ ਮਸਤੀ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਦੁਨੀਆ ਭਰ ਵਿਚ 2.2 ਕਰੋੜ ਤੋਂ ਵਧੇਰੇ ਮਾਮਲੇ ਹਨ ਤੇ 7.5 ਲੱਖ ਤੋਂ ਵਧੇਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਮਹਾਮਾਰੀ ਤੋਂ ਅਮਰੀਕਾ, ਬ੍ਰਾਜ਼ੀਲ ਤੇ ਭਾਰਤ ਸਭ ਤੋਂ ਵਧੇਰੇ ਪ੍ਰਭਾਵਿਤ ਹਨ ਜਿਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਮਾਮਲੇ ਸਾਹਮਣੇ ਆ ਰਹੇ ਹਨ।
ਚੋਣਾਂ ਤੋਂ ਪਹਿਲਾਂ ਟਰੰਪ 'ਤੇ ਵਰ੍ਹੀ ਮਿਸ਼ੇਲ, ਕਿਹਾ-ਦੇਸ਼ ਦੇ ਲਈ ਗਲਤ ਰਾਸ਼ਟਰਪਤੀ
NEXT STORY