ਵਾਸ਼ਿੰਗਟਨ(ਭਾਸ਼ਾ)— ਅਮਰੀਕਾ ਨੇ ਸੰਕੇਤ ਦਿੱਤਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਚੀਨ ਵਿਚ ਰਾਸ਼ਟਰਪਤੀ ਅਹੁਦੇ ਦੇ ਕਾਰਜਕਾਲ ਦੀ ਸੀਮਾ ਨੂੰ ਖਤਮ ਕੀਤੇ ਜਾਣ ਦੀ ਕਮਿਊਨਿਸਟ ਪਾਰਟੀ ਦੀ ਯੋਜਨਾ ਨੂੰ ਲੈ ਕੇ ਚਿੰਤਤ ਨਹੀਂ ਹਨ। ਵ੍ਹਾਈਟ ਹਾਊਸ ਨੇ ਕਿਹਾ ਕਿ ਚੀਨ ਨੂੰ ਇਹ ਫੈਸਲਾ ਕਰਨਾ ਹੈ ਕਿ ਉਸ ਦੇ ਹਿੱਤ ਵਿਚ ਕੀ ਚੰਗਾ ਹੈ।
ਦੱਸਣਯੋਗ ਹੈ ਕਿ ਅਮਰੀਕਾ ਦੀ ਇਹ ਪ੍ਰਤੀਕਿਰਿਆ ਉਸ ਸਮੇਂ ਆਈ ਹੈ, ਜਦੋਂ ਕੁੱਝ ਦਿਨ ਪਹਿਲਾਂ ਚੀਨ ਦੀ ਕਮਿਊਨਿਸਟ ਪਾਰਟੀ ਨੇ ਬੀਤੇ ਐਤਵਾਰ ਨੂੰ ਦੇਸ਼ ਦੇ ਸਵਿਧਾਨ ਵਿਚ ਸੋਧ ਦਾ ਪ੍ਰਸਤਾਵ ਦਿੱਤਾ। ਜਿਸ ਨਾਲ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ 2 ਵਾਰ ਦੇ ਕਾਰਜਕਾਲ ਦੀ ਸੀਮਾ ਵੀ ਖਤਮ ਕੀਤੀ ਜਾਣੀ ਹੈ। ਚੀਨ ਦੇ ਇਸ ਕਦਮ ਨਾਲ ਸ਼ੀ ਅਣਮਿੱਥੇ ਸਮੇਂ ਲਈ ਅਹੁਦੇ 'ਤੇ ਬਣੇ ਰਹਿ ਸਕਦੇ ਹਨ। ਵ੍ਹਾਈਟ ਹਾਊਸ ਦੀ ਬੁਲਾਰਨ ਸਾਰਾ ਸੈਂਡਰਸ ਨੇ ਪੱਤਰਕਾਰਾਂ ਨੂੰ ਕਿਹਾ, 'ਮੇਰਾ ਮੰਨਣਾ ਹੈ ਕਿ ਚੀਨ ਨੂੰ ਇਹ ਫੈਸਲਾ ਕਰਨਾ ਹੈ ਕਿ ਉਸ ਦੇ ਹਿੱਤ ਵਿਚ ਕੀ ਚੰਗਾ ਹੈ।' ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਟਰੰਪ ਕਾਰਜਕਾਲ ਦੀ ਸੀਮਾ ਦਾ ਸਮਰਥਨ ਕਰਦੇ ਹਨ ਪਰ ਇਸ ਸੰਦਰਭ ਵਿਚ ਕੋਈ ਵੀ ਫੈਸਲਾ ਚੀਨ ਨੂੰ ਹੀ ਕਰਨਾ ਹੈ।
ਅਮਰੀਕਾ ਨੇ ਈਰਾਨ ਵਿਰੁੱਧ ਕਾਰਵਾਈ ਦੀ ਦਿੱਤੀ ਚਿਤਾਵਨੀ
NEXT STORY