ਬੀਜਿੰਗ - ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ 1989 ਦੇ ਤਿਯਾਨਮੇਨ ਪ੍ਰਦਰਸ਼ਨ ਨੂੰ ਰੋਕਣ ਲਈ ਕਮਿਊਨਿਸਟ ਪਾਰਟੀ ਦੀ ਕਾਰਵਾਈ ਦਾ ਸਮਰਥਨ ਕੀਤਾ। ਉਨ੍ਹਾਂ ਨੇ ਸਾਬਕਾ ਰਾਸ਼ਟਰਪਤੀ ਜਿਯਾਂਗ ਜ਼ੇਮਿਨ ਦੀ ਵੀ ਪ੍ਰਸ਼ੰਸਾ ਕੀਤੀ। ਸ਼ੀ ਨੇ ਕਿਹਾ ਕਿ ਉਸ ਸਮੇਂ ਜਿਯਾਂਗ ਨੇ ਪਾਰਟੀ ਦੇ ਫੈਸਲੇ ਦਾ ਸਾਥ ਦਿੱਤਾ ਅਤੇ ਸ਼ੰਘਾਈ ਵਿਚ ਹਾਲਾਤ ਨੂੰ ਕਾਬੂ ’ਚ ਰੱਖਣ ਵਿਚ ਅਹਿਮ ਭੂਮਿਕਾ ਨਿਭਾਈ।
ਸ਼ੀ ਨੇ ਇਹ ਗੱਲ ਸੋਮਵਾਰ ਨੂੰ ਸਾਬਕਾ ਰਾਸ਼ਟਰਪਤੀ ਜਿਯਾਂਗ ਜ਼ੇਮਿਨ ਦੀ 100ਵੀਂ ਜੈਅੰਤੀ ’ਤੇ ਆਯੋਜਿਤ ਪ੍ਰੋਗਰਾਮ ਵਿਚ ਕਹੀ। ਉਨ੍ਹਾਂ ਚੀਨ ਦੇ ਸਾਹਮਣੇ ਮੌਜੂਦ ਚੁਣੌਤੀਆਂ ਦਾ ਵੀ ਜ਼ਿਕਰ ਕੀਤਾ। ਸ਼ੀ ਨੇ ਲੋਕਾਂ ਨੂੰ ਮੁਸ਼ਕਿਲ ਸਮੇਂ ਵਿਚ ਹਾਰ ਨਾ ਮੰਨਣ ਅਤੇ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਦੀ ਅਪੀਲ ਕੀਤੀ। ਜਿਨਪਿੰਗ ਨੇ ਕਿਹਾ ਕਿ ਚੀਨ ਦੇ ਸਾਹਮਣੇ ਭਾਵੇਂ ਕਿੰਨੀ ਵੀ ਵੱਡੀ ਚੁਣੌਤੀ ਆਵੇ, ਉਹ ਪਿੱਛੇ ਨਹੀਂ ਹਟੇਗਾ।
1989 ਵਿਚ ਚੀਨ ਦੀ ਰਾਜਧਾਨੀ ਬੀਜਿੰਗ ਦੇ ਤਿਯਾਨਮੇਨ ਸਕੁਆਇਰ ’ਤੇ ਲੋਕਤੰਤਰੀ ਸੁਧਾਰਾਂ ਦੀ ਮੰਗ ਨੂੰ ਲੈ ਕੇ ਵੱਡੇ ਪ੍ਰਦਰਸ਼ਨ ਹੋਏ ਸਨ। ਕਈ ਹਫ਼ਤਿਆਂ ਤੱਕ ਚੱਲੇ ਇਨ੍ਹਾਂ ਪ੍ਰਦਰਸ਼ਨਾਂ ਵਿਚ ਹਜ਼ਾਰਾਂ ਵਿਦਿਆਰਥੀ ਅਤੇ ਆਮ ਨਾਗਰਿਕ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਚੀਨੀ ਫ਼ੌਜ ਨੇ ਪ੍ਰਦਰਸ਼ਨਕਾਰੀਆਂ ਦੇ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਅਤੇ ਪ੍ਰਦਰਸ਼ਨ ਨੂੰ ਕੁਚਲ ਦਿੱਤਾ। ਕਾਰਵਾਈ ਵਿਚ ਫ਼ੌਜ ਅਤੇ ਟੈਂਕਾਂ ਦੀ ਵਰਤੋਂ ਕੀਤੀ ਗਈ ਸੀ।
ਗ੍ਰੀਸ ਦੇ ਮਸ਼ਹੂਰ ਟੂਰਿਸਟ ਟਾਪੂ 'ਤੇ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ
NEXT STORY