ਯੰਗੂਨ-ਯੂਟਿਊਬ ਨੇ ਉਸ ਦੇ ਦਿਸ਼ਾ-ਨਿਰਦੇਸਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮਿਆਂਮਾਰ ਫੌਜ ਵੱਲੋਂ ਸੰਚਾਲਿਤ ਪੰਜ ਚੈਨਲਾਂ ਨੂੰ ਬੰਦ ਕਰ ਦਿੱਤਾ ਹੈ। ਕੰਪਨੀ ਨੇ ਸ਼ੁੱਕਰਵਾਰ ਨੂੰ ਇਸ ਦੇ ਬਾਰੇ 'ਚ ਐਲਾਨ ਕੀਤਾ। ਇਸ ਦਰਮਿਆਨ, ਮਿਆਂਮਾਰ ਦੇ ਸਿਆਸੀ ਸੰਕਟ ਨੂੰ ਲੈ ਕੇ ਹੋਣ ਵਾਲੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਵਿਸ਼ੇਸ਼ ਮੀਟਿੰਗ ਤੋਂ ਪਹਿਲਾਂ ਦੇਸ਼ 'ਚ ਸੁਰੱਖਿਆ ਬਲਾਂ ਵੱਲੋਂ ਹਿੰਸਕ ਕਾਰਵਾਈ ਕੀਤੇ ਜਾਣ ਦੇ ਬਾਵਜੂਦ ਫੌਜੀ ਤਖਤਾਪਲਟ ਦਾ ਵਿਰੋਧ ਵਧਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ -ਪੋਪ ਨੇ ਬਗਦਾਦ ਦੇ ਗ੍ਰੀਨ ਜ਼ੋਨ 'ਚ ਇਰਾਕੀ ਨੇਤਾਵਾਂ ਨਾਲ ਕੀਤੀ ਮੁਲਾਕਾਤ
ਯੂਟਿਊਬ ਨੇ ਕਿਹਾ ਕਿ ਉਹ ਹੋਰ ਅਜਿਹੀ ਸਮਗਰੀ ਦੀ ਵੀ ਜਾਂਚ ਕਰ ਰਿਹਾ ਹੈ ਜੋ ਉਸ ਦੇ ਨਿਯਮਾਂ ਦੀ ਉਲੰਘਣਾ ਕਰਦੀ ਹੈ। ਇਸ ਤੋਂ ਪਹਿਲਾਂ ਫੇਸਬੁੱਕ ਨੇ ਐਲਾਨ ਕੀਤਾ ਸੀ ਕਿ ਉਸ ਨੇ ਮਿਆਂਮਾਰ ਦੀ ਫੌਜ ਨਾਲ ਸੰਬੰਧਿਤ ਸਾਰੇ ਪੇਜ਼ਾਂ ਨੂੰ ਆਪਣੀ ਸਾਈਟ ਅਤੇ ਇੰਸਟਾਗ੍ਰਾਮ ਤੋਂ ਵੀ ਹਟਾ ਦਿੱਤਾ ਹੈ। ਹੁਣ ਯੂਟਿਊਬ ਨੇ ਵੀ ਅਜਿਹਾ ਹੀ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਮਿਆਂਮਾਰ 'ਚ ਫੌਜ ਨੇ ਇਕ ਫਰਵਰੀ ਨੂੰ ਤਖਤਾਪਲਟ ਕਰ ਦੇਸ਼ ਦੀ ਵਾਗਡੋਰ ਆਪਣੇ ਹੱਥਾਂ 'ਚ ਲੈ ਲਈ ਸੀ।
ਇਹ ਵੀ ਪੜ੍ਹੋ -ਮਿਆਂਮਾਰ 'ਚ ਸੁਰੱਖਿਆ ਬਲਾਂ ਦੀ ਕਾਰਵਾਈ 'ਚ 6 ਪ੍ਰਦਰਸ਼ਨਕਾਰੀਆਂ ਦੀ ਮੌਤ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਪੋਪ ਨੇ ਬਗਦਾਦ ਦੇ ਗ੍ਰੀਨ ਜ਼ੋਨ 'ਚ ਇਰਾਕੀ ਨੇਤਾਵਾਂ ਨਾਲ ਕੀਤੀ ਮੁਲਾਕਾਤ
NEXT STORY