ਕਰਾਚੀ,(ਅਨਸ)- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਕਿਹਾ ਹੈ ਕਿ ਪਾਕਿਸਤਾਨ ਜੰਗ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਾਲ ਮਈ ’ਚ ਭਾਰਤ-ਪਾਕਿ ਟਕਰਾਅ ਦੌਰਾਨ ਅਸੀਂ ਹਮਲੇ ਦਾ ਸਖ਼ਤ ਜਵਾਬ ਦਿੱਤਾ ਸੀ। ਭਾਰਤ ਨੂੰ ਉਦੋਂ ਸਮਝਾਇਆ ਸੀ ਕਿ ਜੰਗ ਬੱਚਿਆਂ ਦੀ ਖੇਡ ਨਹੀਂ ਹੈ।
ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਬਰਸੀ ’ਤੇ ਕਰਾਚੀ ’ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਰਦਾਰੀ ਨੇ ਕਿਹਾ ਕਿ ਜੇ ਪਾਕਿਸਤਾਨ ਚਾਹੁੰਦਾ ਤਾਂ ਹੋਰ ਭਾਰਤੀ ਲੜਾਕੂ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਸਕਦਾ ਸੀ।
ਉਨ੍ਹਾਂ ਕਿਹਾ ਕਿ ਮੋਦੀ ਨੂੰ ਹੁਣ ਸਮਝ ਆ ਗਈ ਹੈ ਕਿ ਪਾਕਿਸਤਾਨ ਆਪਣਾ ਬਚਾਅ ਕਰਨਾ ਜਾਣਦਾ ਹੈ। ਜੇ ਦੁਬਾਰਾ ਜੰਗ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਪਾਕਿਸਤਾਨ ਪੂਰੀ ਤਰ੍ਹਾਂ ਤਿਆਰ ਹੈ। ਮੈਨੂੰ ਇਸ ਸਾਲ ਮਈ ’ਚ ਭਾਰਤ ਦੇ ‘ਆਪ੍ਰੇਸ਼ਨ ਸਿੰਧੂਰ’ ਦੌਰਾਨ ‘ਬੰਕਰ ’ਚ ਲੁਕਣ’ ਦੀ ਸਲਾਹ ਦਿੱਤੀ ਗਈ ਸੀ। ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਫੀਲਡ ਮਾਰਸ਼ਲ ਅਸੀਮ ਮੁਨੀਰ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਭਾਰਤੀ ਪ੍ਰਧਾਨ ਮੰਤਰੀ ਹੁਣ ਮੁਨੀਰ ਦੇ ਨਾਂ ਤੋਂ ਡਰਦੇ ਹਨ ਤੇ ਵਿਦੇਸ਼ਾਂ ’ਚ ਪਾਕਿਸਤਾਨ ਵਿਰੁੱਧ ਨਹੀਂ ਬੋਲਦੇ।
ਟਰੰਪ ਨੇ ਜ਼ੇਲੇਂਸਕੀ ਨਾਲ ਮੁਲਾਕਾਤ ਤੋਂ ਪਹਿਲਾਂ ਪੁਤਿਨ ਨਾਲ ਫੋਨ 'ਤੇ ਕੀਤੀ ਗੱਲ
NEXT STORY