ਰੋਮ/ਇਟਲੀ (ਕੈਂਥ, ਚੀਨੀਆਂ) : ਪਹਿਲੇ ਪਾਤਸ਼ਾਹ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਆਗਮਨ ਪੁਰਬ ਦੁਨੀਆ ਦੇ ਕੋਨੇ-ਕੋਨੇ 'ਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਰਾਜਧਾਨੀ ਰੋਮ ਦੇ 2 ਵੱਖ-ਵੱਖ ਗੁਰਦੁਆਰਿਆਂ ਜਿਨ੍ਹਾਂ 'ਚ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਂਤਰੀ (ਰੋਮ) ਵਿਖੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਅਦਬ ਤੇ ਸਤਿਕਾਰ ਨਾਲ ਮਨਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ, ਪੜ੍ਹੋ ਪੂਰੀ ਲਿਸਟ
ਇਸ ਸਬੰਧੀ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਰਾਗੀ ਸਿੰਘਾਂ ਤੇ ਕਥਾਵਾਚਕਾਂ ਨੇ ਗੁਰੂ ਜੀ ਦੇ ਜੀਵਨ ਤੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਵਿਖੇ ਬੀਬੀ ਕੁਲਵੀਰ ਕੌਰ ਜੰਡੂਸਿੰਘਾ ਤੇ ਸਾਥੀਆਂ ਨੇ ਕੀਰਤਨ ਦੁਆਰਾ ਤੇ ਭਾਈ ਗੁਰਮੀਤ ਸਿੰਘ ਕਥਾਵਾਚਕ ਨੇ ਗੁਰਬਾਣੀ ਕਥਾ ਵਿਚਾਰਾਂ ਦੀ ਸਾਂਝ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਂਤਰੀ ਵਿਖੇ ਭਾਈ ਅੰਮ੍ਰਿਤਵੀਰ ਸਿੰਘ ਤੇ ਸਾਥੀਆਂ ਵੱਲੋਂ ਕੀਰਤਨ ਦਰਬਾਰ ਸਜਾਇਆ ਗਿਆ।

ਇਹ ਵੀ ਪੜ੍ਹੋ : ਮੰਦਰ 'ਚ ਬੇਅਦਬੀ, ਜੁੱਤੀਆਂ ਪਾ ਕੇ ਲੋਕਾਂ ਨੇ ਅੱਧ-ਵਿਚਕਾਰ ਰੁਕਵਾਈ ਆਰਤੀ, ਹੋਇਆ ਹੰਗਾਮਾ
ਦੂਜੇ ਪਾਸੇ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਭਾਰਤੀ ਦੂਤਘਰ ਰੋਮ ਤੋਂ ਦੀਪਕਰ (ਫਸਟ ਸੈਕਟਰੀ) ਨੇ ਉਚੇਚੇ ਤੌਰ 'ਤੇ ਪਹੁੰਚ ਕੇ ਗੁਰਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਸੰਗਤਾਂ ਦੇ ਦਰਸ਼ਨ ਕੀਤੇ ਤੇ ਗੁਰਬਾਣੀ ਸਰਵਣ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਦੂਤਘਰ ਰੋਮ ਹਮੇਸ਼ਾ ਹਰ ਸੰਭਵ ਸਹਿਯੋਗ ਲਈ ਹਰ ਇਕ ਲਈ ਖੁੱਲ੍ਹਾ ਹੈ। ਗੁਰਦੁਆਰਾ ਸਾਹਿਬ ਵੱਲੋਂ ਦੀਪਕਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਦੋਵਾਂ ਗੁਰਦੁਆਰਿਆਂ 'ਚ ਸਮਾਗਮ ਦੀ ਸਮਾਪਤੀ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੀਆਂ ਸੰਗਤਾਂ ਤੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀ ਕਾਮੇ ਦੇ ਕੰਮ ਤੋਂ ਖੁਸ਼ ਹੋਏ ਇਟਾਲੀਅਨ ਫਰਮ ਦੇ ਮਾਲਕ, ਗਿਫਟ 'ਚ ਦਿੱਤੀ ਕਾਰ
NEXT STORY