ਰੋਮ (ਦਲਵੀਰ ਕੈਂਥ, ਟੇਕ ਚੰਦ ਜਗਤਪੁਰੀ) : ਵਿਦੇਸ਼ਾਂ 'ਚ ਆ ਕੇ ਆਪਣੇ-ਆਪ ਨੂੰ ਸਥਾਪਿਤ ਕਰਨਾ ਪ੍ਰਦੇਸੀਆਂ ਲਈ ਸਭ ਤੋਂ ਵੱਡੀ ਚੁਣੌਤੀ ਹੁੰਦਾ ਹੈ। ਇਹ ਚੁਣੌਤੀ ਉਹੀ ਲੋਕ ਕਬੂਲ ਦੇ ਹਨ, ਜਿਨ੍ਹਾਂ ਇਤਿਹਾਸ 'ਚ ਨਵੀਆਂ ਪੈੜਾਂ ਪਾਉਣੀਆਂ ਹੋਣ। ਉਨ੍ਹਾਂ 'ਚੋਂ ਇਕ ਹਨ ਜਗਵੰਤ ਸਿੰਘ ਲਹਿਰਾ ਪ੍ਰਧਾਨ ਸ਼੍ਰੋਮਣੀ ਅਕਾਲ ਦਲ ਇਟਲੀ, ਜੋ ਪਿਛਲੇ ਕਈ ਸਾਲਾਂ ਤੋਂ ਪਾਰਟੀ ਲਈ ਸੇਵਾਵਾਂ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੀਆਂ ਸੇਵਾਵਾਂ ਦੇ ਨਾਲ-ਨਾਲ ਸਮਾਜ ਸੇਵਾ ਵਿੱਚ ਵੀ ਅੱਗੇ ਹੋ ਕੇ ਸੇਵਾ ਕਰਦੇ ਹਨ ਤੇ ਕਈ ਸਾਲਾਂ ਤੋਂ ਭਾਰਤੀ ਭਾਈਚਾਰੇ ਨੂੰ ਖੇਡਾਂ ਨਾਲ ਜੋੜਨ ਲਈ ਵੱਡਾ ਸਹਿਯੋਗ ਦੇ ਰਹੇ ਹਨ।
ਇਹ ਵੀ ਪੜ੍ਹੋ : ਇਟਲੀ 'ਚ ਰੇਲ ਹੜਤਾਲ ਕਾਰਨ ਸੈਂਕੜੇ ਉਡਾਣਾਂ ਰੱਦ, ਯਾਤਰੀਆਂ ਨੂੰ ਬਦਲਣੇ ਪਏ Plans
ਇਟਲੀ ਵਿੱਚ ਕਰਵਾਏ ਜਾਂਦੇ ਵੱਡੇ ਖੇਡ ਮੇਲੇ, ਕਬੱਡੀ/ਫੁੱਟਬਾਲ ਟੂਰਨਾਮੈਂਟ ਕਰਵਾਉਣ ਵਿੱਚ ਸਹਿਯੋਗ ਕਰਦੇ ਹਨ। ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਫੁੱਟਬਾਲ ਕਲੱਬ ਐੱਫ ਸੀ ਵੀਆਦਾਨਾਂ, ਹੈਂਡ ਟੂ ਹੈਂਡ ਸੰਸਥਾ ਵੱਲੋਂ ਜਗਵੰਤ ਸਿੰਘ ਲਹਿਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਫੁੱਟਬਾਲ ਟੂਰਨਾਮੈਂਟ ਮੋਹਨ ਸਿੰਘ ਪੁਰੇਵਾਲ, ਭੁਪਿੰਦਰ ਸਿੰਘ ਕੰਗ, ਬਲਜੀਤ ਸਿੰਘ ਚੀਮਾ, ਬਲਦੇਵ ਸਿੰਘ ਬੂਰੇ ਜੱਟਾਂ, ਜਸਕਰਨ ਸਿੰਘ ਬਿੱਲਾ, ਕਮਲ ਡੇਸਾਉਰ, ਗੁਰਚਰਨ ਸਿੰਘ ਭੂੰਗਰਨੀ ਸ਼੍ਰੋਮਣੀ ਅਕਾਲੀ ਦਲ ਇਟਲੀ, ਹਰਦੀਪ ਸਿੰਘ ਬੌਦਲ ਸ਼੍ਰੋਮਣੀ ਅਕਾਲੀ ਦਲ ਇਟਲੀ ਤੇ ਕਲਤੂਰਾ ਸਿੱਖ ਦੇ ਮੈਂਬਰ ਹਾਜ਼ਰ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਟਲੀ 'ਚ ਰੇਲ ਹੜਤਾਲ ਕਾਰਨ ਸੈਂਕੜੇ ਉਡਾਣਾਂ ਰੱਦ, ਯਾਤਰੀਆਂ ਨੂੰ ਬਦਲਣੇ ਪਏ Plans
NEXT STORY