ਰੋਮ (ਕੈਂਥ, ਚੀਨੀਆਂ) : ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਪੁਰਾਣੀ ਇਮਾਰਤ) ਦੁਆਰਾ ਵੀ ਇਟਲੀ ਦੇ ਸ਼ਹਿਰ ਪੁਨਤੀਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ। ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਨਤੀਨੀਆ ਵਿਖੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜੇ ਨਗਰ ਕੀਰਤਨ ਦੀ ਆਰੰਭਤਾ ਪਿਆਸਾ ਕੈਂਡੀ ਤੋਂ ਦੁਪਹਿਰ 1 ਵਜੇ ਹੋਈ। ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸਾਰਾ ਸ਼ਹਿਰ ਗੂੰਜ ਉਠਿਆ। ਨਗਰ ਕੀਰਤਨ ਪੁਨਤੀਨੀਆ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਪਿਆਸਾ ਕੈਂਡੀ ਵਿਖੇ ਸਮਾਪਤ ਹੋਇਆ।
ਇਹ ਵੀ ਪੜ੍ਹੋ : "ਭਾਰਤੀ ਸੰਵਿਧਾਨ ਦੇਸ਼ ਦੇ ਹਰ ਬਾਸ਼ਿੰਦੇ ਦੇ ਮੌਲਿਕ ਅਧਿਕਾਰਾਂ ਦੀ ਖੁੱਲ੍ਹੀ ਤੇ ਸਾਫ਼ ਗੱਲ ਕਰਦੈ"
ਨਗਰ ਕੀਰਤਨ ਮੌਕੇ ਗੱਤਕੇ ਵਾਲੇ ਸਿੰਘਾਂ ਵੱਲੋਂ ਜੌਹਰ ਵੀ ਦਿਖਾਏ ਗਏ। ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ। ਪ੍ਰਬੰਧਕ ਕਮੇਟੀ ਨੇ ਇਟਲੀ ਦੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਸੇਵਾਦਾਰਾਂ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ। ਨਗਰ ਕੀਰਤਨ ਮੌਕੇ ਗੁਰੂ ਤੇ ਅਤੁੱਟ ਲੰਗਰ ਵਰਤਾਏ ਗਏ।
"ਭਾਰਤੀ ਸੰਵਿਧਾਨ ਦੇਸ਼ ਦੇ ਹਰ ਬਾਸ਼ਿੰਦੇ ਦੇ ਮੌਲਿਕ ਅਧਿਕਾਰਾਂ ਦੀ ਖੁੱਲ੍ਹੀ ਤੇ ਸਾਫ਼ ਗੱਲ ਕਰਦੈ"
NEXT STORY