ਮਿਲਾਨ/ਇਟਲੀ (ਸਾਬੀ ਚੀਨੀਆ) : ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਫਲੇਰੋ (ਬਰੇਸ਼ੀਆ) ਵਿਖੇ ਮਹਾਨ ਸਮਾਗਮ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ। ਉਪਰੰਤ ਸ੍ਰੀ ਰਹਿਰਾਸ ਸਾਹਿਬ ਦੇ ਜਾਪ ਹੋਏ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਚੰਚਲ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਗਿਆਨੀ ਸੋਹਨ ਸਿੰਘ ਸੇਵਕ ਅਤੇ ਸਾਥੀਆਂ ਦੇ ਢਾਡੀ ਜਥੇ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਢਾਡੀ ਵਾਰਾਂ ਨਾਲ ਸੰਗਤਾਂ ਨਾਲ ਸਾਂਝਾ ਕੀਤਾ।
ਇਹ ਵੀ ਪੜ੍ਹੋ : ਇੰਡੋ ਯੂ.ਐੱਸ. ਹੈਰੀਟੇਜ ਫਰਿਜ਼ਨੋ ਵੱਲੋਂ ਗ਼ਦਰੀ ਬਾਬਿਆਂ ਦੀ ਯਾਦ 'ਚ ਕਰਵਾਇਆ ਮੇਲਾ ਯਾਦਗਾਰੀ ਹੋ ਨਿੱਬੜਿਆ
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੋਰੀ ਨੇ ਸੰਗਤਾਂ ਨੂੰ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਕਾਰਜ ਅਤੇ ਉਪਦੇਸ਼ ਮਨੁੱਖਾ ਜੀਵਨ ਨੂੰ ਸੇਧ ਦੇਣ ਵਾਲੇ ਹਨ ਅਤੇ ਹਰ ਸਿੱਖ ਦਾ ਫਰਜ਼ ਹੈ ਕਿ ਗੁਰੂ ਆਸ਼ੇ ਮੁਤਾਬਕ ਜੀਵਨ ਜੀਵੇ। ਇਸ ਮੌਕੇ ਨੌਜਵਾਨ ਸਿੰਘ ਸਭਾ ਫਲੇਰੋ ਵੱਲੋਂ ਅਮਰਜੀਤ ਸਿੰਘ ਰਾਏਪੁਰ ਨੇ ਸੰਗਤਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆ ਮੁਬਾਰਕਾਂ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਗਲੇ ਸਾਲਾਂ 'ਚ ਹੋਰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ।
ਸਮਾਗਮ ਦੀ ਸਮਾਪਤੀ ਤੇ ਸ਼ਬਦ ਚੌਂਕੀ ਦੇ ਰੂਪ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੱਚਖੰਡ ਲਿਜਾਏ ਗਏ ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਇਸ ਮੌਕੇ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ। ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਪ੍ਰਬੰਧਕਾਂ ਵੱਲੋਂ ਆਏ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਵਿਖੇ ਮਨਾਇਆ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ
NEXT STORY