ਰੋਮ (ਕੈਂਥ, ਟੇਕ ਚੰਦ) : ਇਟਲੀ ਦੇ ਸ਼ਹਿਰ ਲੁਸਾਰਾ ਵਿਖੇ ਪੁਰਾਤਨ ਤੇ ਵਰਤਮਾਨ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾ ਕੇ ਆਰੰਭ ਕੀਤਾ ਗਿਆ। ਉਪਰੰਤ ਅਰਦਾਸ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਮਾਰੋਹ ਮੌਕੇ ਸਜੇ ਦੀਵਾਨਾਂ 'ਚ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਬਾਅਦ ਵਿੱਚ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਰਣਜੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਸਮਾਰੋਹ ਦੇ ਦੀਵਾਨਾਂ 'ਚ ਪਾਵੀਲੋ ਦੇ ਕਵੀਸ਼ਰੀ ਜਥੇ ਨੇ ਸ਼ਹੀਦੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਹ ਵੀ ਪੜ੍ਹੋ : ਰੈਸਟੋਰੈਂਟ ਦਾ ਅਨੋਖਾ ਕਾਰਨਾਮਾ, ਬਿੱਲ 'ਤੇ ਲਿਖੀ 'ਗਾਲ੍ਹ', ਬਦਲੇ 'ਚ ਗਾਹਕ ਤੋਂ ਵਸੂਲ ਲਏ 1200 ਰੁਪਏ

ਲੁਸਾਰਾ ਸ਼ਹਿਰ ਦੇ ਮੇਅਰ ਨੇ ਵੀ ਸਿੱਖ ਕੌਮ ਦੀ ਸ਼ਲਾਘਾ ਕੀਤੀ। ਪ੍ਰਬੰਧਕ ਕਮੇਟੀ ਵੱਲੋਂ ਮੇਅਰ ਦਾ ਸਨਮਾਨ ਕੀਤਾ ਗਿਆ। ਲੁਸਾਰਾ ਕਮੇਟੀ ਨੇ ਦੂਰੋਂ-ਨੇੜਿਓਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਲੰਗਰਾਂ ਦੀ ਸੇਵਾ ਗੁਰਦੁਆਰਾ ਸੁਜਾਰਾ ਵੱਲੋਂ ਕੀਤੀ ਗਈ। ਸਮਾਗਮ 'ਚ ਕਮੇਟੀ ਮੈਂਬਰ ਪ੍ਰਿਥੀਪਾਲ ਸਿੰਘ, ਮੋਹਣ ਸਿੰਘ, ਹਰਦੇਵ ਸਿੰਘ ਭੱਟੀ, ਹਰਦੇਵ ਸਿੰਘ ਲੁਸਾਰਾ, ਜੋਧਾ ਸਿੰਘ, ਚੈਨ ਸਿੰਘ, ਨਿਰਮਲ ਸਿੰਘ, ਬਹਾਦਰ ਸਿੰਘ ਲੁਸਾਰਾ, ਭੁਪਿੰਦਰ ਸਿੰਘ ਪ੍ਰਧਾਨ ਪਾਰਮਾ ਗੁਰੂ ਘਰ, ਹਰਦੀਪ ਸਿੰਘ ਮਹਿਤਪੁਰ ਪ੍ਰਧਾਨ ਸੁਖਮਨੀ ਸਾਹਿਬ ਗੁਰਦੁਆਰਾ ਸੁਜਾਰਾ, ਪ੍ਰੋ. ਜਸਪਾਲ ਸਿੰਘ, ਜਸਵੀਰ ਸਿੰਘ ਧਨੋਤਾ ਪੋਬੀਲੋ, ਫ਼ੌਜੀ ਸੇਵਾ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ ਭੱਟੀ, ਅੰਮ੍ਰਿਤਪਾਲ ਸਿੰਘ ਆਦਿ ਸ਼ਾਮਲ ਹੋਏ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹੰਤ ਸ਼੍ਰੀ ਮਹਾਤਮਾ ਮੁਨੀ ਜੀ ਪ੍ਰਚਾਰ ਲਈ 2 ਸਤੰਬਰ ਨੂੰ ਪਹੁੰਚਣਗੇ ਇਟਲੀ
NEXT STORY