ਜਲੰਧਰ (ਕੁੰਦਨ/ਪੰਕਜ) : ਜਲੰਧਰ ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਅਤੇ ਹਥਿਆਰ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਥਾਣਾ ਨੰਬਰ 8 ਦੀ ਪੁਲਸ ਪਾਰਟੀ (ਸਾਹਿਲ ਚੌਧਰੀ ਦੀ ਅਗਵਾਈ ਵਿੱਚ) ਵੱਲੋਂ ਅਮਲ ਵਿੱਚ ਲਿਆਂਦੀ ਗਈ।
ਪੁਲਸ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਅਤੇ ਸੰਦੀਪ ਕੁਮਾਰ ਵਜੋਂ ਹੋਈ ਹੈ, ਜੋ ਜਲੰਧਰ ਦੇ ਹੀ ਰਹਿਣ ਵਾਲੇ ਹਨ। ਤਲਾਸ਼ੀ ਦੌਰਾਨ ਪੁਲਸ ਨੇ ਇਨ੍ਹਾਂ ਕੋਲੋਂ19 ਚੋਰੀ ਕੀਤੇ ਮੋਬਾਈਲ ਫ਼ੋਨ, ਇੱਕ ਮੋਟਰਸਾਈਕਲ, ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਪੁਲਸ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਨ੍ਹਾਂ ਦੇ ਤਾਰ ਹੋਰ ਕਿਹੜੇ ਅਪਰਾਧਿਕ ਗਿਰੋਹਾਂ ਨਾਲ ਜੁੜੇ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
NEXT STORY