ਜਲੰਧਰ(ਧਵਨ) : ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 3 ਏਕੜ ਦੇ ਘੇਰੇ ’ਚ ਔਸਤਨ ਜ਼ਮੀਨ ਰੱਖਣ ਵਾਲਾ ਕਿਸਾਨ ਇਹ ਮਹਿਸੂਸ ਕਰਦਾ ਹੈ ਕਿ ਉਹ ਕਰਜ਼ੇ ਦੇ ਜਾਲ ਵਿਚ ਫਸਿਆ ਹੋਇਆ ਹੈ ਕਿਉਂਕਿ ਉਸ ਦੀ ਮੌਜੂਦਾ ਆਮਦਨ ਸਿਰਫ਼ ਵਿਆਜ ਦਾ ਭੁਗਤਾਨ ਕਰਨ ਯੋਗ ਹੈ। ਧਾਲੀਵਾਲ ਨੇ ਇਹ ਵਿਚਾਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਪ੍ਰਧਾਨਗੀ ਹੇਠ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਪ੍ਰਗਟ ਕੀਤੇ। ਮੀਟਿੰਗ ਵਿਚ ਕਈ ਸੂਬਿਆਂ ਦੇ ਖੇਤੀਬਾੜੀ ਮੰਤਰੀਆਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ- ਪਟਿਆਲਾ ਜੇਲ ਸੁਰਖੀਆਂ ’ਚ, ਪਹਿਲਾਂ ਮਜੀਠੀਆ, ਫਿਰ ਸਿੱਧੂ ਅਤੇ ਹੁਣ ਦਲੇਰ ਮਹਿੰਦੀ ਪਹੁੰਚੇ ਜੇਲ
ਧਾਲੀਵਾਲ ਨੇ ਕਿਹਾ ਕਿ 2 ਲੱਖ ਰੁਪਏ ਤੱਕ ਦੇ ਛੋਟੇ ਕਰਜ਼ਿਆਂ ਦਾ ਕੁਲ ਕਰਜ਼ਾ 6,500 ਕਰੋੜ ਰੁਪਏ ਹੈ। ਸੂਬੇ ਦੇ ਕਿਸਾਨ 75,000 ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬੇ ਹੋਏ ਹਨ, ਜਿਸ ਵਿਚ ਮੋਟੇ ਤੌਰ ’ਤੇ 10,000 ਕਰੋੜ ਰੁਪਏ ਸਹਿਕਾਰੀ ਬੈਂਕਾਂ ਦੇ ਹਨ। ਮੰਤਰੀ ਧਾਲੀਵਾਲ ਨੇ ਕਿਹਾ ਕਿ ਸਰਹੱਦ ਦੇ ਨਾਲ ਲੱਗਦੀ ਕੰਡਿਆਲੀ ਤਾਰ ਤੋਂ ਪਾਰ 150 ਫੁੱਟ ਚੌੜੀ ਤੇ 425 ਕਿਲੋਮੀਟਰ ਲੰਮੀ ਬੇਟ ਵਿਚ 14,000 ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਉਨ੍ਹਾਂ ’ਤੇ ਲਗਾਈਆਂ ਗਈਆਂ ਸ਼ਰਤਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੰਮ ਕਰ ਸਕਦੇ ਹਨ ਅਤੇ 3 ਫੁੱਟ ਤੋਂ ਉੱਚੀਆਂ ਫ਼ਸਲਾਂ ਦੀ ਪੈਦਾਵਾਰ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਨੂੰ ਪ੍ਰਤੀ ਏਕੜ 1,500 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਪੰਜਾਬ ਦੀਆਂ ਸਾਰੀਆਂ ਮੰਡੀਆਂ ਭਲਕੇ ਰਹਿਣਗੀਆਂ ਬੰਦ, ਜਾਣੋ ਕੀ ਹੈ ਕਾਰਨ
ਧਾਲੀਵਾਲ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਕਿਸਾਨਾਂ ਦੀ ਅਗਲੇ ਦਹਾਕਿਆਂ ਦੌਰਾਨ ਵਿਭਿੰਨਤਾ, ਪਾਣੀ ਦੀ ਸੰਭਾਲ ਅਤੇ ਉੱਚ ਕੀਮਤ ਵਾਲੀਆਂ ਫਸਲਾਂ ਜਿਵੇਂ ਕਪਾਹ, ਦਾਲਾਂ, ਫਲ, ਸਬਜ਼ੀਆਂ, ਗੰਨਾ, ਤੇਲ ਬੀਜਾਂ ਦੀ ਕਾਸ਼ਤ ਵਿਚ ਮਦਦ ਕਰਨ ਲਈ ਇਕ ਢੁਕਵਾਂ ਫੰਡ ਬਣਾਏ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸਰਕਾਰੀ ਸੈਂਟਰਾਂ ’ਚ ਅੱਜ ਤੋਂ ਮੁਫ਼ਤ ਲੱਗੇਗੀ ਕੋਰੋਨਾ ਦੀ ਤੀਜੀ ਡੋਜ਼, ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਖ਼ਾਸ ਧਿਆਨ
NEXT STORY