ਜਲੰਧਰ (ਸਨੀਲ ਮਹਾਜਨ) : ਮਹਾਨਗਰ ਦੇ ਸਿਵਲ ਹਸਪਤਾਲ ਚ ਲੜਕੀ ਦੀ ਮੌਤ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ ਕਰ ਦਿੱਤਾ ਗਿਆ। ਹੰਗਾਮੇ ਦੌਰਾਨ ਲੜਕੀ ਦੇ ਪੇਕੇ ਪਰਿਵਾਰ ਨੇ ਲੜਕੀ ਉਸ ਦੇ ਸਹੁਰੇ ਪਰਿਵਾਰ ਦੇ ਕੁੜੀ ਨੂੰ ਮਾਰਨ ਦੇ ਦੋਸ਼ ਲਾਏ ਹਨ। ਮ੍ਰਿਤਕ ਲੜਕੀ ਦੀ ਪਛਾਣ ਸੁਖਵਿੰਦਰ ਕੌਰ ਦੇ ਵਜੋਂ ਹੋਈ ਹੈ। ਲੜਕੀ ਦੀ ਮਾਂ ਅਮਰਜੀਤ ਕੌਰ ਨੇ ਦੱਸਿਆ ਕਿ ਸੁਖਵਿੰਦਰ ਦਾ ਵਿਆਹ 12 ਸਾਲ ਪਹਿਲਾਂ ਏਕਤਾ ਨਗਰ ਰਾਮਾ ਮੰਡੀ ਵਾਸੀ ਬਲਵਿੰਦਰ ਸਿੰਘ ਨਾਲ ਹੋਇਆ ਸੀ ਤੇ ਉਸ ਦੇ ਦੋ ਬੱਚੇ ਵੀ ਹਨ।
ਪਰਿਵਾਰ ਨੇ ਦੋਸ਼ ਲਾਉਂਦੇ ਹੋਏ ਦੱਸਿਆ ਕਿ ਪਹਿਲਾਂ ਸਭ ਠੀਕ ਚੱਲ ਰਿਹਾ ਸੀ ਤੇ ਸੁਖਵਿੰਦਰ ਦੀ ਸੱਸ ਦੀ ਮੌਤ ਤੋਂ ਬਾਅਦ ਉਸ ਦਾ ਪਤੀ, ਨਣਾਨਾਂ ਤੇ ਜਵਾਈ ਤੰਗ ਪਰੇਸ਼ਾਨ ਕਰਨ ਲੱਗ ਪਏ। ਪਰਿਵਾਰ ਨੇ ਦੋਸ਼ ਲਾਇਆ ਕਿ ਲੜਕੀ ਨੂੰ ਸਹੂਰੇ ਪਰਿਵਾਰ ਨੇ 2 ਦਿਨ ਪਹਿਲਾਂ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰ ਦਿੱਤਾ ਤੇ ਉਨ੍ਹਾਂ ਨੂੰ ਕੱਲ੍ਹ ਦੱਸਿਆ ਪਰ ਪੁਲਸ ਵੱਲੋਂ ਸਹੁਰਾ ਪਰਿਵਾਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਘਰ ਤੋਂ ਪੁਲਸ ਵਾਲਿਆਂ ਨੂੰ ਜ਼ਹਿਰੀਲੀਆਂ ਦਵਾਈਆਂ ਵੀ ਮਿਲੀਆਂ ਹਨ ਪਰ ਫਿਰ ਵੀ ਪੁਲਸ ਨੇ ਕੋਈ ਕਾਰਵਾਈ ਨਹੀਂ ਕਰ ਰਹੀ। ਲੜਕੀ ਦੇ ਪੇਕਾ ਪਰਿਵਾਰ ਨੇ ਪੁਲਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਗੁਰੂ ਨਾਨਕਪੁਰਾ ਵਿਖੇ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
NEXT STORY