ਜਲੰਧਰ (ਵਰੁਣ) : ਮੰਗਲਵਾਰ ਦੇਰ ਰਾਤ ਅੰਮ੍ਰਿਤਪਾਲ ਸਿੰਘ ਨੂੰ ਫਗਵਾੜਾ-ਹੁਸ਼ਿਆਰਪੁਰ ਹਾਈਵੇਅ ’ਤੇ ਸਥਿਤ ਪਿੰਡ ਮਰਣੀਆਂ ਕਲਾਂ ’ਚ ਦੇਖਣ ਦਾ ਦਾਅਵਾ ਕੀਤਾ ਗਿਆ। ਜਿਵੇਂ ਹੀ ਪੁਲਸ ਕੋਲ ਇਹ ਸੂਚਨਾ ਪਹੁੰਚੀ ਤਾਂ ਪੰਜਾਬ ਪੁਲਸ ਦੀ ਫੋਰਸ ਅਤੇ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੇ ਪਿੰਡ ਨੂੰ ਘੇਰਾ ਪਾ ਲਿਆ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਇਨੋਵਾ ਕਾਰ ’ਚ ਸਵਾਰ ਸੀ।
ਇਹ ਖ਼ਬਰ ਵੀ ਪੜ੍ਹੋ : ਅਲਟੀਮੇਟਮ ’ਤੇ CM ਮਾਨ ਦੇ ਟਵੀਟ ਮਗਰੋਂ ਜਥੇਦਾਰ ਹਰਪ੍ਰੀਤ ਸਿੰਘ ਨੇ ਦਿੱਤੀ ਪ੍ਰਤੀਕਿਰਿਆ
ਹਾਲਾਂਕਿ ਇਹ ਸੂਚਨਾ ਕਿਸ ਨੇ ਦਿੱਤੀ, ਇਸ ਬਾਰੇ ਕੋਈ ਠੋਸ ਜਵਾਬ ਨਹੀਂ ਮਿਲ ਰਿਹਾ ਪਰ ਪੁਲਸ ਨੇ ਕਾਫ਼ੀ ਦੇਰ ਤੱਕ ਪਿੰਡ ’ਚ ਤਲਾਸ਼ੀ ਮੁਹਿੰਮ ਚਲਾਈ ਪਰ ਅੰਮ੍ਰਿਤਪਾਲ ਸਿੰਘ ਦਾ ਕੋਈ ਸੁਰਾਗ ਨਹੀਂ ਮਿਲਿਆ। ਲੰਮੀ ਤਲਾਸ਼ੀ ਮੁਹਿੰਮ ਤੋਂ ਬਾਅਦ ਪੁਲਸ ਅਤੇ ਸੀ.ਆਰ.ਪੀ.ਐੱਫ. ਦੇ ਕਾਫ਼ਿਲੇ ਨੂੰ ਵਾਪਸ ਭੇਜਿਆ ਗਿਆ। ਦੱਸ ਦੇਈਏ ਕਿ ਪਿੰਡ ਮਰਨੀਆਂ ਕਲਾਂ ਜਲੰਧਰ ਤੋਂ 45 ਕਿਲੋਮੀਟਰ ਦੀ ਦੂਰੀ ’ਤੇ ਹੈ।
ਲਵ ਮੈਰਿਜ ਦੇ 7 ਮਹੀਨਿਆਂ ਬਾਅਦ ਨਵ-ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਤੀ ਦੇ ਦੇਖ ਉੱਡੇ ਹੋਸ਼
NEXT STORY