ਜਲੰਧਰ : ਸੂਬੇ ਦੇ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਸੁਧਾਰਨ ਲਈ ਪੰਜਾਬ ਸਰਕਾਰ ਵਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਤਹਿਤ ਪੰਜਾਬ ਪੁਲਸ ਨੂੰ ਆਧੁਨਿਕ ਅਤੇ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ ਤਾਂ ਜੋ ਸੂਬੇ ਦੀ ਸੁਰੱਖਿਆ 'ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਪੰਜਾਬ ਦੀ ਮਾਨ ਸਰਕਾਰ ਸੂਬੇ ਦੀ ਪੁਲਸ ਨੂੰ ਲਗਾਤਾਰ ਹਾਈਟੈੱਕ ਕਰਨ 'ਚ ਲੱਗੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਜੇਕਰ ਪੁਲਸ ਹਾਈਟੈੱਕ ਹੋਵੇਗੀ ਤਾਂ ਹੀ ਅਪਰਾਧੀਆਂ ਨੂੰ ਫੜ੍ਹ ਸਕੇਗੀ।
ਇਸ ਲਈ ਜਿੱਥੇ ਪੁਲਸ ਨੂੰ ਆਧੁਨਿਕ ਵਾਹਨ ਮੁਹੱਈਆ ਕਰਵਾਏ ਜਾ ਰਹੇ ਹਨ, ਉੱਥੇ ਹੀ ਪੰਜਾਬ ਪੁਲਸ 'ਚ ਲਗਾਤਾਰ ਭਰਤੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਪੁਲਸ 'ਚ ਨਫ਼ਰੀ ਵਧਾਈ ਜਾ ਰਹੀ ਹੈ। ਪੰਜਾਬ ਦੀ ਮਾਨ ਸਰਕਾਰ ਹੁਣ ਤੱਕ ਪੰਜਾਬ ਪੁਲਸ 'ਚ ਕਰੀਬ 8378 ਮੁਲਾਜ਼ਮਾਂ ਦੀ ਭਰਤੀ ਕਰ ਚੁੱਕੀ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਆਧੁਨਿਕ ਤਰੀਕੇ ਦੀ ਟ੍ਰੇਨਿੰਗ ਦੇ ਕੇ ਮਜ਼ਬੂਤ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲਸ ਨੂੰ ਹੋਰ ਵੀ ਵੱਡੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਭਾਜਪਾ ਦੇ ਪੱਲੇ ਸਿਰਫ਼ ਜੁਮਲੇ, ਅਸੀਂ ਕਰਦੇ ਹਾਂ ਅਸਲੀ ਕੰਮ : ਭਗਵੰਤ ਮਾਨ
NEXT STORY