ਜਲੰਧਰ : ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਜਲੰਧਰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅੰਮ੍ਰਿਤਪਾਲ ਸਿੰਘ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਨੇਤਾਵਾਂ ਅਤੇ ਵਰਕਰਾਂ ਦੀ ਮਿਹਨਤ ਕਾਰਨ ਹੀ ਪਾਰਟੀ ਨੇ ਤਿੰਨ ਸੀਟਾਂ 'ਤੇ ਜਿੱਤ ਦਰਜ ਕੀਤੀ ਹੈ।
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਹ ਚੋਣਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕਪ੍ਰਿਯਤਾ ਦੀ ਕਸੌਟੀ ਸੀ, ਜਿਸ 'ਚ ਪੰਜਾਬ ਦੇ ਲੋਕਾਂ ਨੇ ਪਾਰਟੀ 'ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਵਿਚ ਇਤਿਹਾਸ ਰਚਣ ਤੋਂ ਬਾਅਦ, ਹੁਣ ਦਸੰਬਰ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਜਲੰਧਰ ਸਮੇਤ ਸਾਰੇ ਪੰਜ ਜ਼ਿਲ੍ਹਿਆਂ ਵਿਚ ਆਪਣਾ ਮੇਅਰ ਬਣਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਹਰ ਵਾਰਡ 'ਚ ਜਿੱਤ ਲਈ ਤਿਆਰ ਹਨ ਅਤੇ ਵਿਰੋਧੀ ਦਾ ਸਫਾਇਆ ਕਰਨ ਲਈ ਪੂਰੀ ਤਿਆਰੀ ਹੈ।
ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿਚ ਪ੍ਰਾਪਤ ਭਾਰੀ ਜਿੱਤ ਕਾਰਨ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਨੇਤਾ ਹੋਰ ਵੀ ਵਧੇਰੇ ਉਤਸ਼ਾਹਤ ਹਨ। ਲੋਕਾਂ ਨੇ ਪਾਰਟੀ ਦੀ ਵਿਚਾਰਧਾਰਾ ਅਤੇ ਸਰਕਾਰ ਦੇ ਕੰਮ 'ਤੇ ਪੂਰਾ ਭਰੋਸਾ ਜਤਾਇਆ ਹੈ। ਅਖੀਰ ਵਿਚ, ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਹੁਣ ਜਲੰਧਰ ਵਿਚ ਆਮ ਆਦਮੀ ਪਾਰਟੀ ਇਤਿਹਾਸ ਰਚੇਗੀ ਅਤੇ ਜਿੱਤ ਦਰਜ ਕਰਕੇ ਜਲੰਧਰ ਵਿਚ ਪਹਿਲੀ ਵਾਰ ਆਪਣਾ ਮੇਅਰ ਬਣਾਏਗੀ।
30 ਲੱਖ ਦੀ ਫਿਰੌਤੀ ਮੰਗਣ ਵਾਲਾ ਗ੍ਰਿਫ਼ਤਾਰ, ਬਿਸ਼ਨੋਈ ਗੈਂਗ ਨਾਲ ਸੰਬੰਧ ਹੋਣ ਦਾ ਦਾਅਵਾ
NEXT STORY