ਜਲੰਧਰ (ਇੰਟ.) : ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ 27 ਅਗਸਤ ਨੂੰ ਹੋਣ ਵਾਲੀ ਪੀ. ਸੀ. ਐੱਸ. ਕਾਰਜਕਾਰੀ ਵਿਭਾਗੀ ਪ੍ਰੀਖਿਆ (ਰਜਿਸਟਰ ਏ-2 ਅਤੇ ਰਜਿਸਟਰ-ਸੀ) ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਪੇਪਰ ਦੇਣ ਵਾਲੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ’ਚ ਹਾਲ ਹੀ ’ਚ ਆਏ ਹੜ੍ਹ ਕਾਰਨ ਪੇਪਰ ਲਈ ਸਮਾਂ ਨਹੀਂ ਬਚਿਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਨ੍ਹਾਂ ਪੇਪਰਾਂ ਨੂੰ 2 ਮਹੀਨਿਆਂ ਲਈ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਕੁੜੀ 'ਤੇ ਮਾੜੀ ਨਜ਼ਰ ਰੱਖਣ ਤੋਂ ਰੋਕਿਆ ਤਾਂ ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
ਆਫ਼ਤ ਨਾਲ ਨਜਿੱਠਣ ਲਈ ਜੁਟਿਆ ਹੈ ਅਧਿਕਾਰੀਆਂ ਦਾ ਅਮਲਾ
ਪੇਪਰ ਦੇਣ ਵਾਲੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ’ਚ ਇਸ ਸਮੇਂ ਆਏ ਵਿਨਾਸ਼ਕਾਰੀ ਹੜ੍ਹ ਕਾਰਨ ਸੂਬੇ ’ਚ ਗੰਭੀਰ ਸਥਿਤੀ ਪੈਦਾ ਹੋਈ ਹੈ, ਜਿਸ ਕਾਰਨ ਭਾਰੀ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਅਤੇ ਪ੍ਰਸ਼ਾਸਨ ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਹੜ੍ਹ ਦੇ ਅਸਰ ਨੂੰ ਘੱਟ ਕਰਨ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਦੀ ਦਿਸ਼ਾ ’ਚ ਆਪਣੀਆਂ ਕੋਸ਼ਿਸ਼ਾਂ ਨੂੰ ਪਹਿਲ ਦਿੱਤੀ ਹੈ। ਮੌਜੂਦਾ ਸਮੇਂ ’ਚ ਆਮ ਡਾਕਟਰ ਅਤੇ ਜਾਨਵਰਾਂ ਦੇ ਡਾਕਟਰ, ਪ੍ਰਿੰਸੀਪਲ, ਪੀ. ਡਬਲਯੂ. ਡੀ. ਦੇ ਐੱਸ. ਡੀ. ਓ., ਖੇਤੀ ਵਿਕਾਸ ਅਧਿਕਾਰੀ, ਸੁਪਰਡੈਂਟ ਗ੍ਰੇਡ-1 ਅਧਿਕਾਰੀ ਤੇ ਹੋਰ ਕਰਮਚਾਰੀ ਸੂਬੇ ’ਚ ਆਮ ਹਾਲਾਤ ਲਿਆਉਣ ਲਈ 24 ਘੰਟੇ ਕੰਮ ਕਰ ਰਹੇ ਹਨ। ਇਸ ਲਈ ਪੇਪਰ ਦੇਣ ਵਾਲੇ ਅਧਿਕਾਰੀਆਂ ਨੇ ਪੇਪਰ ਨੂੰ ਘੱਟ ਤੋਂ ਘੱਟ 2 ਮਹੀਨਿਆਂ ਲਈ ਟਾਲਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਸ਼ਗਨਾਂ ਵਾਲੇ ਘਰ ’ਚ ਪਏ ਵੈਣ, ਹੱਥਾਂ ਦੀ ਮਹਿੰਦੀ ਲੱਥਣ ਤੋਂ ਪਹਿਲਾਂ ਲਾੜੀ ਦੀਆਂ ਉੱਜੜੀਆਂ ਖ਼ੁਸ਼ੀਆਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੱਲਦੀ ਟਰੇਨ ’ਚ ਚੜ੍ਹਦੇ ਸਮੇਂ ਵਾਪਰਿਆ ਰੂਹ ਕੰਬਾਊ ਹਾਦਸਾ, 12 ਸਾਲਾ ਪੁੱਤ ਦੇ ਸਾਹਮਣੇ ਪਿਓ ਦੀ ਦਰਦਨਾਕ ਮੌਤ
NEXT STORY