ਜਲੰਧਰ (ਪੁਨੀਤ) : ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ 14 ਤੋਂ 16 ਅਗਸਤ ਤਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦੇ ਸਬੰਧ ਵਿਚ ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਬੁਲਾਈ, ਜਿਸ ਵਿਚ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੂਬਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਚੰਨਾ, ਦਲਜੀਤ ਸਿੰਘ ਜੱਲੇਵਾਲ ਅਤੇ ਸਤਪਾਲ ਸਿੰਘ ਦੀ ਹਾਜ਼ਰੀ ਵਿਚ ਹੋਈ ਮੀਟਿੰਗ ਦੌਰਾਨ ਠੇਕੇਦਾਰੀ ਸਿਸਟਮ ਦਾ ਵਿਰੋਧ ਕੀਤਾ ਗਿਆ।
ਇਹ ਵੀ ਪੜ੍ਹੋ : ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ
ਚਾਨਣ ਸਿੰਘ ਚੰਨਾ ਨੇ ਕਿਹਾ ਕਿ 6600 ਦੇ ਲਗਭਗ ਠੇਕਾ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ ਅਤੇ ਕਰਮਚਾਰੀਆਂ ਦੀ ਡਿਊਟੀ ਸਬੰਧੀ ਕੰਡੀਸ਼ਨਾਂ ਵਿਚ ਸੁਧਾਰ ਕਰ ਕੇ ਅਧਿਕਾਰੀਆਂ ਦੀ ਮਨਮਰਜ਼ੀ ’ਤੇ ਲਗਾਮ ਲਾਈ ਜਾਵੇ। ਉਨ੍ਹਾਂ ਕਿਹਾ ਕਿ ਛੋਟੇ-ਮੋਟੇ ਕੇਸਾਂ ਵਿਚ ਸਸਪੈਂਡ ਹੋਏ 400 ਦੇ ਕਰੀਬ ਕਰਮਚਾਰੀਆਂ ਦੀਆਂ ਲਿਸਟਾਂ ਵਿਭਾਗ ਨੂੰ ਮੁਹੱਈਆ ਕਰਵਾਈ ਗਈ ਸੀ ਅਤੇ ਉਨ੍ਹਾਂ ਨੂੰ ਬਹਾਲ ਕਰਨ ਦੀ ਮੰਗ ਰੱਖੀ ਗਈ ਸੀ, ਜਿਸ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਕਤ ਕਰਮਚਾਰੀਆਂ ਨੂੰ ਹੁਣ ਤਕ ਬਹਾਲ ਨਹੀਂ ਕੀਤਾ ਗਿਆ ਹੈ, ਜਿਸ ਨਾਲ ਯੂਨੀਅਨ ਵਿਚ ਰੋਸ ਪੈਦਾ ਹੋ ਰਿਹਾ ਹੈ।
ਇਹ ਵੀ ਪੜ੍ਹੋ : ਗੁਰੂ ਨਗਰੀ ਅੰਮ੍ਰਿਤਸਰ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ, ਲੋਕਾਂ ਲਈ ਹਦਾਇਤਾਂ ਜਾਰੀ
ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਠੇਕੇਦਾਰ ਨੂੰ ਲਾਭ ਪਹੁੰਚਾਉਣ ਦੇ ਮੰਤਵ ਨਾਲ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ, ਜਿਸ ਨਾਲ ਵਿਭਾਗ ਨੂੰ ਵੱਡਾ ਨੁਕਸਾਨ ਹੋਵੇਗਾ ਅਤੇ ਯਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿਚ ਕਮੀ ਆਵੇਗੀ। ਗਿੱਲ ਨੇ ਕਿਹਾ ਕਿ ਪੈਂਡਿੰਗ ਮੰਗਾਂ ਨੂੰ ਲੈ ਕੇ 14 ਤੋਂ 16 ਤਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਕੇ ਕਰਮਚਾਰੀ ਹੜਤਾਲ ’ਤੇ ਰਹਿਣਗੇ ਅਤੇ 15 ਅਗਸਤ ਨੂੰ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿਚ ਸੂਬੇ ਦੇ ਵੱਖ-ਵੱਖ ਡਿਪੂਆਂ ਦੇ ਅਹੁਦੇਦਾਰ ਕਾਲੇ ਚੋਲੇ ਪਾ ਕੇ ਰੋਸ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ : ਪਿੰਡਾਂ ਲਈ ਬਣਾਈ ਇਹ ਖ਼ਾਸ ਯੋਜਨਾ ਬੁਰੀ ਤਰ੍ਹਾਂ ਹੋਈ ਫ਼ੇਲ੍ਹ, ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਮਾਨ ਸਰਕਾਰ
ਯੂਨੀਅਨ ਨੇ ਕਿਹਾ ਕਿ ਆਊਟਸੋਰਸ ’ਤੇ ਹੋਣ ਵਾਲੀ ਭਰਤੀ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਥੇ ਹੀ, ਠੇਕੇਦਾਰੀ ਸਿਸਟਮ ਦਾ ਵਿਰੋਧ ਤੇਜ਼ ਕੀਤਾ ਜਾਵੇਗਾ ਕਿਉਂਕਿ ਠੇਕੇ ’ਤੇ ਭਰਤੀ ਕਰਨਾ ਨੌਜਵਾਨਾਂ ਦਾ ਸਿੱਧੇ ਤੌਰ ’ਤੇ ਸ਼ੋਸ਼ਣ ਹੈ। ਵਿਭਾਗੀ ਅਧਿਕਾਰੀ ਜੇਕਰ ਆਪਣੀਆਂ ਨੀਤੀਆਂ ਤੋਂ ਬਾਜ਼ ਨਾ ਆਏ ਤਾਂ ਉਨ੍ਹਾਂ ਨੂੰ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ।
ਇਹ ਵੀ ਪੜ੍ਹੋ : ਚਾਈਲਡ ਪੋਰਨੋਗ੍ਰਾਫੀ ਦੇ ਮਾਮਲੇ ’ਚ ਫਗਵਾੜਾ ਦੇ ਨਾਮੀ ਕਾਰੋਬਾਰੀ ਦੇ ਪੁੱਤ ਖ਼ਿਲਾਫ਼ ਸਖ਼ਤ ਕਾਰਵਾਈ
ਕਰਮਚਾਰੀਆਂ ਦੀ ਤਨਖ਼ਾਹ ’ਚ 5 ਫ਼ੀਸਦੀ ਵਾਧਾ ਕੀਤਾ ਜਾਵੇ : ਢਿੱਲੋਂ
ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਕਰਮਚਾਰੀਆਂ ਦੀ ਤਨਖ਼ਾਹ 5 ਫ਼ੀਸਦੀ ਵਧਾਈ ਗਈ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਵਧੀ ਹੋਈ ਤਨਖ਼ਾਹ ’ਤੇ ਰੋਕ ਲਾ ਦਿੱਤੀ ਗਈ। ਇਸੇ ਕ੍ਰਮ ਵਿਚ ਅਕਤੂਬਰ 2022 ਤੋਂ ਤਨਖ਼ਾਹ ਵਿਚ ਕਟੌਤੀ ਕੀਤੀ ਜਾ ਰਹੀ ਹੈ। ਤਨਖ਼ਾਹ ਵਿਚ ਤੁਰੰਤ ਪ੍ਰਭਾਵ ਨਾਲ 5 ਫ਼ੀਸਦੀ ਵਾਧਾ ਕਰਨ ਦੀ ਮੰਗ ਰੱਖਦਿਆਂ ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ, ਮੁੱਖ ਸਕੱਤਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਤਨਖ਼ਾਹ ਵਾਧੇ ਸਮੇਤ ਕਈ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ ਪਰ ਇਨ੍ਹਾਂ ਦੀ ਫਾਈਲ ਅੱਗੇ ਨਹੀਂ ਵਧਾਈ ਜਾ ਰਹੀ, ਜਿਸ ਨਾਲ ਕਰਮਚਾਰੀਆਂ ਵਿਚ ਰੋਸ ਵਧਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਿਲਣ ਦਾ ਲਾਰਾ ਲਾ ਕੇ ਨਾ ਆਈ ਪ੍ਰੇਮਿਕਾ, ਤਹਿਸ਼ 'ਚ ਆਏ ਪ੍ਰੇਮੀ ਨੇ ਦਿੱਤਾ ਨਾ ਭੁੱਲਣਵਾਲਾ ਦੁੱਖ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ ਦਿੱਲੀ ਸੇਵਾ ਬਿੱਲ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕਹੀਆਂ ਇਹ ਗੱਲਾਂ
NEXT STORY