ਜਲੰਧਰ : ਬੀ.ਐੱਸ.ਐਫ. ਚੌਕ (BSF Chowk) ਦੇ ਨਜ਼ਦੀਕ ਸਥਿਤ ਸਰੋਵਰ ਹੋਟਲ ਦੇ ਬਾਹਰ ਅੱਜ ਸਮਾਜ ਸੇਵੀ ਨੌਜਵਾਨਾਂ ਵੱਲੋਂ ਮਿਲ ਕੇ ਮਿੱਠੇ ਤੇ ਠੰਡੇ ਜਲ ਦੀ ਛਬੀਲ ਲਗਾਈ ਗਈ।
ਇਸ ਸੇਵਾ ਕਾਰਜ ਦਾ ਆਯੋਜਨ ਸਮਾਜਿਕ ਭਾਈਚਾਰੇ ਦੇ ਸਹਿਯੋਗ ਨਾਲ ਕੀਤਾ ਗਿਆ, ਜਿਸ ਵਿੱਚ ਬਬਲਾ ਖੰਬਾ, ਸੰਨੀ ਗਿੱਲ, ਨੀਤੂ ਗੋਗਨਾ, ਜਗਬੀਰ ਖੰਬਾ, ਸਰਬਜੀਤ ਰਾਜਾ, ਰਜਤ, ਸੈਂਡੀ, ਪ੍ਰਭਜੋਤ ਅਤੇ ਪ੍ਰਦੀਪ ਸਮੇਤ ਹੋਰਨਾਂ ਸੇਵਾਦਾਰਾਂ ਨੇ ਸਰਗਰਮੀ ਨਾਲ ਹਿੱਸਾ ਲਿਆ।
ਇਸ ਮੌਕੇ ਸੇਵਾਦਾਰਾਂ ਵੱਲੋਂ ਆਉਣ-ਜਾਣ ਵਾਲੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਰੋਕ ਕੇ ਸ਼ਰਧਾ ਨਾਲ ਠੰਡਾ ਜਲ ਛਕਾਇਆ ਗਿਆ। ਪ੍ਰਬੰਧਕਾਂ ਅਨੁਸਾਰ ਇਸ ਸੇਵਾ ਦਾ ਮੁੱਖ ਉਦੇਸ਼ ਗਰਮੀ ਦੇ ਇਸ ਮੌਸਮ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣਾ ਅਤੇ ਮਨੁੱਖਤਾ ਦੀ ਸੇਵਾ ਕਰਨਾ ਹੈ। ਇਲਾਕੇ ਦੇ ਲੋਕਾਂ ਵੱਲੋਂ ਨੌਜਵਾਨਾਂ ਦੇ ਇਸ ਉਪਰਾਲੇ ਦੀ ਕਾਫੀ ਸ਼ਲਾਘਾ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
NEXT STORY