ਜਲੰਧਰ (ਵਿਨੀਤ)-ਸੋਮਰਸੈੱਟ ਇੰਟਰਨੈਸ਼ਨਲ ਸਕੂਲ ’ਚ ਅੱਜ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਦੇ ਮੌਕੇ ਬੱਚਿਆਂ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਨਾਲ ਸਬੰਧਤ ਬਹੁਤ ਹੀ ਸ਼ਲਾਘਾਯੋਗ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਤੇ ਚੇਅਰਪਰਸਨ ਜਗਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ’ਚ 7ਵੀਂ ਜਮਾਤ ਦੇ ਬੱਚਿਆਂ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਲਈ ਪੋਸਟਰ ਵੀ ਬਣਾਏ ਗਏ। ਮਹਿੰਦਰ ਸਿੰਘ ਨੇ ਬੱਚਿਆਂ ਨੂੰ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਆ। ਪ੍ਰਿੰ. ਹਰਦੀਪ ਸਿੰਘ ਪੁਨ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਖਤਮ ਕਰਨ ਵਿਚ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।
ਟਰੈਕ ਉਪਰ ਏਜੰਟਾਂ ਦੇ ਦਾਖਲੇ ’ਤੇ ਬੈਨ ਦਾ ਹੋਵੇਗਾ ਸਖਤੀ ਨਾਲ ਪਾਲਣ
NEXT STORY