ਜਲੰਧਰ (ਚੋਪੜਾ)—ਆਉਣ ਵਾਲੀਆਂ ਪੰਚਾਇਤ ਤੇ ਲੋਕ ਸਭਾ ਚੋਣਾਂ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਕਾਂਗਰਸ ਵਿਰੋਧੀ ਪਾਰਟੀਆਂ ਦਾ ਸੂਪੜਾ ਸਾਫ ਕਰ ਕੇ ਆਪਣਾ ਝੰਡਾ ਲਹਿਰਾਏਗੀ। ਇਹ ਸ਼ਬਦ ਜ਼ਿਲਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ ਨੇ ਇਕ ਬੈਠਕ ਦੌਰਾਨ ਕਹੇ। ਕੈ. ਹਰਮਿੰਦਰ ਨੇ ਦੱਸਿਆ ਕਿ ਕੈ. ਅਮਰਿੰਦਰ ਸਿੰਘ ਸਹੀ ਮਾਇਨੇ ਵਿਚ ਪੰਜਾਬ ਅਤੇ ਪੰਜਾਬੀਅਤ ਦੇ ਰੱਖਿਅਕ ਹਨ, ਜਿਨ੍ਹਾਂ ਨੇ ਸੂਬੇ ਦੀ ਕਿਰਸਾਨੀ ਅਤੇ ਜਵਾਨੀ ਬਚਾਉਣ ਸਮੇਤ ਆਰਥਕ ਕੰਗਾਲੀ ਦੇ ਦੌਰ ਵਿਚ ਪਹੁੰਚ ਚੁੱਕੇ ਸੂਬੇ ਵਿਚ ਇਕ ਵਾਰ ਫਿਰ ਪੈਰਾਂ 'ਤੇ ਖੜ੍ਹਾ ਕਰਨਾ ਸ਼ੁਰੂ ਕੀਤਾ ਹੈ। ਅੱਜ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਸਮੁੱਚਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਸੁਖਬੀਰ ਸਿੰਘ ਨੰਗਲ ਸਲੇਮਪੁਰ ਅਤੇ ਅੰਮ੍ਰਿਤਪਾਲ ਸਿੰਘ ਜੋਨਾ ਮਲਸੀਆਂ ਨੂੰ ਜ਼ਿਲੇ ਦਾ ਮੀਤ ਪ੍ਰਧਾਨ ਅਤੇ ਸੁਖਵਿੰਦਰ ਸਿੰਘ ਸ਼ਾਹਕੋਟ ਨੂੰ ਜਨਰਲ ਸਕੱਤਰ ਦਾ ਨਿਯੁਕਤੀ ਪੱਤਰ ਵੀ ਸੌਂਪਿਆ। ਇਸ ਮੌਕੇ ਹਰਮੇਸ਼ ਕੁਮਾਰ, ਰਾਜਵਿੰਦਰ ਸਿੰਘ, ਵਿਜੇ ਕੁਮਾਰ, ਅਜਾਇਬ ਸਿੰਘ, ਹਰਨੂਰ ਕਿੰਦਾ, ਵਰੁਣ ਸਹਿਗਲ, ਪ੍ਰਤਾਪ ਸਿੰਘ ਆਦਿ ਮੌਜੂਦ ਸਨ।
ਨੋਟਬੰਦੀ ਤੇ ਜੀ. ਐੱਸ. ਟੀ. ਨੇ ਦੇਸ਼ ’ਚ ਆਰਥਕ ਅਰਾਜਕਤਾ ਦਾ ਮਾਹੌਲ ਬਣਾਇਆ : ਡਾ. ਜਸਲੀਨ ਸੇਠੀ
NEXT STORY