ਜਲੰਧਰ (ਬੁਲੰਦ)— ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਹਾੜੇ ਨੂੰ ਮਨਾਉਣ ਲਈ ਜ਼ਿਲਾ ਅਕਾਲੀ ਜਥਾ ਵਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਚ ਸਵੇਰੇ 8 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦਾ 14 ਦਸੰਬਰ ਸ਼ੁੱਕਰਵਾਰ ਨੂੰ ਭੋਗ ਪਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਸ ਪ੍ਰੋਗਰਾਮ ’ਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਇਕਾਈਆਂ ਤੋਂ ਇਲਾਵਾ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਵੱਧ-ਚੜ੍ਹ ਕੇ ਹਿੱਸਾ ਲੈਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਵੀਰ ਸਿੰਘ ਮੋਂਟੀ, ਇੰਦਰਪਾਲ ਸਿੰਘ ਤੇ ਰਣਜੀਤ ਸਿੰਘ ਰਾਣਾ ਆਦਿ ਮੌਜੂਦ ਸਨ।
ਗੜ੍ਹਾ ਇਲਾਕੇ ’ਚ ਕਮਾਂਡੋਜ਼ ਨੂੰ ਨਾਲ ਲੈ ਕੇ ਪੁਲਸ ਨੇ ਕੱਢਿਆ ਮਾਰਚ
NEXT STORY