ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਵਿਖੇ ਜ਼ਮੀਨੀ ਵਿਵਾਦ ਕਾਰਣ ਹੋਏ ਲੜਾਈ ਝਗੜੇ ਵਿਚ ਗੁਰਜੰਟ ਸਿੰਘ ’ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕਰਕੇ ਜ਼ਖਮੀ ਕੀਤੇ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਕਥਿਤ ਮੁਲਜ਼ਮਾਂ ਕੁਲਵੰਤ ਸਿੰਘ, ਗੁਰਦੀਪ ਕੌਰ, ਗੁਰਚਰਨ ਸਿੰਘ, ਗੁਰਦੇਵ ਕੌਰ ਸਾਰੇ ਨਿਵਾਸੀ ਪਿੰਡ ਭਿੰਡਰ ਕਲਾਂ ਅਤੇ 3 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਗੁਰਜੰਟ ਸਿੰਘ ਨੇ ਕਿਹਾ ਕਿ ਕਥਿਤ ਮੁਲਜ਼ਮਾਂ ਨੇ ਬੀਤੀ 30 ਨਵੰਬਰ ਨੂੰ ਸ਼ਾਮ ਸਮੇਂ ਉਸ ’ਤੇ ਹਮਲਾ ਕੀਤਾ ਅਤੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ, ਜਦੋਂ ਮੈਂ ਰੋਲਾ ਪਾਇਆ ਤਾਂ ਹਮਲਾਵਰ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ, ਜਿਸ ’ਤੇ ਮੈਂਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ।
ਉਸ ਨੇ ਕਿਹਾ ਕਿ ਸਾਡਾ ਜ਼ਮੀਨੀ ਵਿਵਾਦ ਚੱਲਦਾ ਆ ਰਿਹਾ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਰਾਜੀਨਾਮੇ ਦੀ ਗੱਲ ਚੱਲਦੀ ਆ ਰਹੀ ਸੀ ਪਰ ਨਹੀਂ ਹੋ ਸਕਿਆ, ਜਿਸ ਕਾਰਣ ਕਥਿਤ ਮੁਲਜ਼ਮਾਂ ਖ਼ਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ, ਗ੍ਰਿਫਤਾਰੀ ਬਾਕੀ ਹੈ।
ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
NEXT STORY