ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕੇਜਰੀਵਾਲ 'ਤੇ ਭੜਕੇ ਕੈਪਟਨ ਅਮਰਿੰਦਰ ਸਿੰਘ, ਪੰਜਾਬ ਤੋਂ ਦੂਰ ਰਹਿਣ ਦੀ ਦਿੱਤੀ ਨਸੀਹਤ
ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਪਿੰਡਾਂ 'ਚ ਕੋਵਿਡ ਸੰਕਟ ਦੇ ਨਾਂ 'ਤੇ ਲੋਕਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਪੰਜਾਬ 'ਚ ਕੋਰੋਨਾ ਕਾਰਣ ਲਗਾਤਾਰ ਦੂਜੇ ਦਿਨ ਵੀ ਵੱਡੇ ਪੱਧਰ 'ਤੇ ਹੋਈਆਂ ਮੌਤਾਂ
ਜਲੰਧਰ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ, ਜੋ ਕਿ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ 'ਚ ਅੱਜ ਦੂਜੇ ਦਿਨ ਵੀ ਵੱਡੇ ਪੱਧਰ 'ਤੇ ਕੋਰੋਨਾ ਕਾਰਣ ਮੌਤਾਂ ਹੋਈਆਂ ਹਨ, ਅੱਜ 73 ਲੋਕਾਂ ਦੀ ਜਾਨ ਕੋਰੋਨਾ ਕਾਰਣ ਗਈ ਹੈ।
ਮੈਡੀਕਲ ਸਟੋਰਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ : ਪੰਜਾਬ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਸੂਬਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਕਪੈਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਫ਼ੈਸਲੇ ਦੌਰਾਨ ਸੂਬੇ 'ਚ ਹੁਣ 24 ਘੰਟੇ ਹਸਪਤਾਲ, ਲੈਬ ਅਤੇ ਮੈਡੀਕਲ ਸਟੋਰ ਖੁੱਲ੍ਹ ਸਕਣਗੇ।
ਸਰਕਾਰੀ ਸਨਮਾਨਾਂ ਨਾਲ ਸ਼ਹੀਦ ਰਾਜੇਸ਼ ਕੁਮਾਰ ਨੂੰ ਦਿੱਤੀ ਗਈ ਅੰਤਿਮ ਵਿਦਾਈ, ਮਾਹੌਲ ਵੇਖ ਹਰ ਅੱਖ ਹੋਈ ਨਮ
ਮੁਕੇਰੀਆਂ (ਝਾਵਰ/ਨਾਗਲਾ)— ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਸ਼ਹਾਦਤ ਦਾ ਜਾਮ ਪੀਣ ਵਾਲੇ ਮੁਕੇਰੀਆਂ ਦੇ ਸ਼ਹੀਦ ਰਾਜੇਸ਼ ਕੁਮਾਰ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਨਾਜਾਇਜ਼ ਸ਼ਰਾਬ ਕਾਰਨ ਮੌਤਾਂ ਦੇ ਮਾਮਲੇ 'ਚ 'ਪੰਜਾਬ' ਦੂਜੇ ਨੰਬਰ 'ਤੇ, ਹੈਰਾਨ ਕਰ ਦੇਵੇਗੀ ਰਿਪੋਰਟ
ਚੰਡੀਗੜ੍ਹ : ਪੰਜਾਬ 'ਚ ਹਾਲ ਹੀ 'ਚ ਜ਼ਹਿਰੀਲੀ ਸ਼ਰਾਬ ਕਾਰਨ 100 ਤੋਂ ਜ਼ਿਆਦਾ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਹੈ। ਜੇਕਰ ਸਾਲ 2019 ਦੀ ਗੱਲ ਕਰੀਏ ਤਾਂ ਨਾਜਾਇਜ਼ ਅਤੇ ਗੰਦੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ 'ਚ ਪੰਜਾਬ ਪੂਰੇ ਦੇਸ਼ 'ਚੋਂ ਦੂਜੇ ਨੰਬਰ 'ਤੇ ਆ ਗਿਆ ਹੈ।
ਸੁਖਪਾਲ ਖਹਿਰਾ ਨੇ ਸੁਣਾਈ ਕੋਰੋਨਾ ਬਾਰੇ ਹੱਡਬੀਤੀ
ਜਲੰਧਰ/ਕਪੂਰਥਲਾ (ਵੈੱਬ ਡੈਸਕ, ਰਜਿੰਦਰ)— ਪੰਜਾਬ 'ਚ ਫੈਲੇ ਕੋਰੋਨਾ ਵਾਇਰਸ ਨੇ ਵੱਡੇ ਸਿਆਸੀ ਆਗੂਆਂ ਸਮੇਤ ਕਈ ਵਿਧਾਇਕਾਂ ਨੂੰ ਵੀ ਆਪਣੀ ਚਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ।
ਵੱਡੇ ਬਾਦਲ ਨੇ ਲੰਬੇ ਸਮੇਂ ਬਾਅਦ ਤੋੜੀ ਚੁੱਪੀ, ਕਾਂਗਰਸ 'ਤੇ ਸਾਧੇ ਤਿੱਖੇ ਨਿਸ਼ਾਨੇ
ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ ਤਨੇਜਾ): ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੇ ਸਮੇਂ ਬਾਅਦ ਲੰਬੀ ਜ਼ਿਲ੍ਹੇ ਦੇ ਪਿੰਡ ਬਾਦਲ ਆਪਣੇ ਗ੍ਰਹਿ ਵਿਖੇ ਚੁੱਪੀ ਤੋੜਦਿਆਂ ਵੀਡੀਓ ਸੰਦੇਸ਼ ਰਾਹੀਂ ਲੋਕਾਂ ਦੇ ਰੂਬਰੂ ਹੁੰਦਿਆਂ ਕਿਹਾ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਦੀ ਅਜ਼ਾਦੀ, ਪੰਜਾਬ ਦੇ ਹਿੱਤਾਂ ਦੀ ਰਾਖ਼ੀ ਅਤੇ ਕਿਸਾਨੀ ਦੀ ਬਿਹਤਰੀ ਲਈ ਲੰਬਾ ਸੰਘਰਸ਼ ਕੀਤਾ ਹੈ ਅਤੇ ਦੇਸ਼ ਦੀ ਅਮਨ-ਸ਼ਾਂਤੀ ਲਈ ਬਣਦੇ ਜ਼ਰੂਰੀ ਕਦਮ ਚੁੱਕੇ ਹਨ।
ਚੰਡੀਗੜ੍ਹ 'ਚ ਖਤਮ ਹੋਇਆ 'ਆਡ-ਈਵਨ', ਦੂਜੇ ਸੂਬਿਆਂ ਲਈ ਜਲਦ ਚੱਲਣਗੀਆਂ ਬੱਸਾਂ
ਚੰਡੀਗੜ੍ਹ (ਰਾਜਿੰਦਰ) : ਸ਼ਹਿਰ ਦੀਆਂ ਭੀੜ ਵਾਲੀਆਂ ਬੂਥ ਮਾਰਕਿਟਾਂ 'ਚੋਂ ਆਡ-ਈਵਨ ਸਿਸਟਮ ਹਟਾ ਦਿੱਤਾ ਗਿਆ ਹੈ। ਸ਼ੁੱਕਰਵਾਰ ਤੋਂ ਇੱਥੇ ਸਾਰੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ।
ਪੰਜਾਬ ਦੀਆਂ 'ਜੇਲ੍ਹਾਂ' ਬਾਰੇ ਖ਼ੁਲਾਸੇ ਮਗਰੋਂ ਭੜਕਿਆ ਅਕਾਲੀ ਦਲ, ਜੇਲ੍ਹ ਮੰਤਰੀ ਖਿਲਾਫ਼ ਖੋਲ੍ਹਿਆ ਮੋਰਚਾ
ਚੰਡੀਗੜ੍ਹ (ਅਸ਼ਵਨੀ) : ਨੈਸ਼ਨਲ ਕ੍ਰਾਈਮ ਰਿਕਾਰਡ ਬਿਓਰੋ (ਐੱਨ. ਸੀ. ਆਰ. ਬੀ.) ਦੀ 2019 ਬਾਰੇ ਰਿਪੋਰਟ 'ਚ ਪੰਜਾਬ ਦੀਆਂ ਜੇਲ੍ਹਾਂ 'ਚ ਸਭ ਤੋਂ ਵੱਧ ਤਸ਼ੱਦਦ ਦੇ ਮਾਮਲੇ ਅਤੇ ਜੇਲ੍ਹਾਂ 'ਚੋਂ ਭੱਜ ਜਾਣ ’ਤੇ ਗੈਰ ਕੁਦਰਤੀ ਮੌਤਾਂ ਵਾਪਰਨ ਦਾ ਵੱਡਾ ਖ਼ੁਲਾਸਾ ਹੋਇਆ ਹੈ
'ਵਜ਼ੀਫਾ ਘਪਲੇ' 'ਤੇ 'ਧਰਮਸੋਤ' ਨੇ ਪਹਿਲੀ ਵਾਰ ਤੋੜੀ ਚੁੱਪੀ, ਸਾਹਮਣੇ ਆਇਆ ਵੱਡਾ ਬਿਆਨ
ਚੰਡੀਗੜ੍ਹ (ਅਸ਼ਵਨੀ) : ਪੰਜਾਬ 'ਚ ਵਜ਼ੀਫ਼ਾ ਘਪਲੇ ’ਤੇ ਮਚੇ ਘਮਾਸਾਨ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪਹਿਲੀ ਵਾਰ ਚੁੱਪੀ ਤੋੜੀ ਹੈ। ਉਨ੍ਹਾਂ ਨੇ ਇਸ ਮਾਮਲੇ ਸਬੰਧੀ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
NEXT STORY