ਜਲੰਧਰ (ਬਿਊਰੋ) - ਮਹਾਸ਼ਿਵਰਾਤਰੀ ਭਗਵਾਨ ਸ਼ਿਵ ਜੀ ਦੀ ਵਿਸ਼ੇਸ਼ ਪੂਜਾ ਤੇ ਅਭਿਸ਼ੇਕ ਦਾ ਦਿਨ ਹੁੰਦਾ ਹੈ। ਹਿੰਦੂ ਕੈਲੰਡਰ ਅਨੁਸਾਰ ਮਹਾਸ਼ਿਵਰਾਤਰੀ ਦਾ ਤਿਉਹਾਰ ਫੱਗਣ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚਤੁਰਦਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਸਾਲ ਇਹ ਵਰਤ 8 ਮਾਰਚ 2024 ਨੂੰ ਰੱਖਿਆ ਜਾਵੇਗਾ। ਮਹਾਸ਼ਿਵਰਾਤਰੀ ਦਾ ਵਰਤ 8 ਮਾਰਚ ਨੂੰ ਰਾਤ 9.57 ਵਜੇ ਸ਼ੁਰੂ ਹੋਵੇਗਾ, ਜੋ 9 ਮਾਰਚ ਨੂੰ ਸ਼ਾਮ 6.17 ਵਜੇ ਸਮਾਪਤ ਹੋਵੇਗਾ। ਧਾਰਮਿਕ ਮਾਨਤਾ ਅਨੁਸਾਰ ਮਹਾਸ਼ਿਵਰਾਤਰੀ ਦੇ ਦਿਨ ਦੇਵੀ ਪਾਰਵਤੀ ਤੇ ਭਗਵਾਨ ਸ਼ੰਕਰ ਦੀ ਸੱਚੇ ਮਨ ਨਾਲ ਪੂਜਾ ਕਰਨ ਨਾਲ ਸ਼ਰਧਾਲੂਆਂ ਦੀਆਂ ਸਾਰੀਆਂ ਮਨੋਕਾਮਨਾਵਾਂ ਦੀ ਪੂਰਤੀ ਹੁੰਦੀ ਹੈ। ਇਸ ਸ਼ੁਭ ਮੌਕੇ 'ਤੇ ਕੁਝ ਖ਼ਾਸ ਉਪਾਅ ਕਰਨ ਨਾਲ ਘਰ ਦੇ ਵਾਸਤੂ ਨੁਕਸ ਦੂਰ ਹੋ ਜਾਂਦੇ ਹਨ ਅਤੇ ਖੁਸ਼ਹਾਲੀ, ਸ਼ਾਂਤੀ ਅਤੇ ਸੁੱਖ-ਸਮਰਿੱਧੀ ਬਣੀ ਰਹਿੰਦੀ ਹੈ। ਆਓ ਜਾਣਦੇ ਹਾਂ ਕੁਝ ਨੁਸਖਿਆਂ ਬਾਰੇ...
ਸ਼ਿਵ ਜੀ ਅਭਿਸ਼ੇਕ ਕਰਨ ਤੋਂ ਬਾਅਦ ਕਰੋ ਇਹ ਕੰਮ
ਸ਼ਿਵਲਿੰਗ 'ਤੇ ਜਲ ਨਾਲ ਕਰੋ ਅਭਿਸ਼ੇਕ
ਮਹਾਸ਼ਿਵਰਾਤਰੀ ਦੇ ਸ਼ੁਭ ਦਿਨ 'ਤੇ ਸ਼ਿਵਲਿੰਗ 'ਤੇ ਜਲ ਨਾਲ ਅਭਿਸ਼ੇਕ ਕਰੋ। ਇਸ ਤੋਂ ਬਾਅਦ ਥੋੜ੍ਹਾ ਜਿਹਾ ਪਾਣੀ ਘਰ ਲਿਆਓ। ਫਿਰ, 'ਓਮ ਨਮਹ ਸ਼ੰਭਵਾਯ ਚਾ ਮਯੋਭਵਾਯ ਚ ਨਮਹ ਸ਼ੰਕਰਾਯ ਚ' ਮੰਤਰ ਦਾ ਜਾਪ ਕਰਦੇ ਹੋਏ, ਉਸ ਪਾਣੀ ਨੂੰ ਪੂਰੇ ਘਰ ਵਿਚ ਛਿੜਕ ਦਿਓ। ਅਜਿਹਾ ਮੰਨਿਆ ਜਾਂਦਾ ਹੈ ਕਿ ਇਸ ਨਾਲ ਘਰ ਵਿਚ ਮੌਜੂਦ ਨਕਾਰਾਤਮਕ ਊਰਜਾ ਦੂਰ ਹੋ ਜਾਂਦੀ ਹੈ। ਪਰਿਵਾਰ ਵਿਚ ਖੁਸ਼ਹਾਲੀ, ਏਕਤਾ ਅਤੇ ਸੁੱਖ-ਸਮਰਿੱਧੀ ਬਣੀ ਰਹਿੰਦੀ ਹੈ।
ਘਰ ਦੀ ਇਸ ਦਿਸ਼ਾ 'ਤੇ ਕਰੋ ਰੁਦਰਾਭਿਸ਼ੇਕ
ਜੇਕਰ ਤੁਸੀਂ ਘਰ ਵਿਚ ਕਲੇਸ਼, ਰੋਗ ਜਾਂ ਕਿਸੇ ਹੋਰ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਸ਼ਿਵਰਾਤਰੀ ਦੇ ਦਿਨ ਘਰ ਦੀ ਉੱਤਰ-ਪੂਰਬ ਦਿਸ਼ਾ ਵਿਚ ਰੁਦ੍ਰਾਭਿਸ਼ੇਕ ਕਰੋ। ਧਾਰਮਿਕ ਮਾਨਤਾਵਾਂ ਅਨੁਸਾਰ, ਇਸ ਉਪਾਅ ਨਾਲ ਘਰ ਵਿਚ ਖੁਸ਼ਹਾਲੀ ਅਤੇ ਸ਼ਾਂਤੀ ਆਉਂਦੀ ਹੈ।
ਸ਼ਿਵ ਪਰਿਵਾਰ ਦੀ ਫੋਟੋ ਲਗਾਓ
ਘਰ ਦੀ ਉੱਤਰ-ਪੂਰਬ ਦਿਸ਼ਾ 'ਚ ਸ਼ਿਵ ਪਰਿਵਾਰ ਦੀ ਤਸਵੀਰ ਲਗਾਉਣਾ ਸ਼ੁਭ ਮੰਨਿਆ ਜਾਂਦਾ ਹੈ। ਇਸ ਨਾਲ ਘਰ 'ਚ ਸਕਾਰਾਤਮਕ ਊਰਜਾ ਆਉਂਦੀ ਹੈ। ਇਹ ਪਰਿਵਾਰ ਦੇ ਮੈਂਬਰਾਂ ਵਿਚ ਚੱਲ ਰਹੇ ਤਣਾਅ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਇਸ ਤਰ੍ਹਾਂ ਘਰ 'ਚ ਖੁਸ਼ਹਾਲੀ, ਸ਼ਾਂਤੀ ਬਣੀ ਰਹਿੰਦੀ ਹੈ। ਇਸ ਲਈ ਮਹਾਸ਼ਿਵਰਾਤਰੀ ਦੇ ਸ਼ੁਭ ਦਿਨ 'ਤੇ ਤੁਹਾਨੂੰ ਘਰ 'ਚ ਭਗਵਾਨ ਸ਼ਿਵ, ਮਾਤਾ ਪਾਰਵਤੀ, ਕਾਰਤੀਕੇਯ ਅਤੇ ਗਣੇਸ਼ ਜੀ ਦੀ ਤਸਵੀਰ ਜ਼ਰੂਰ ਲਗਾਉਣੀ ਚਾਹੀਦੀ ਹੈ।
ਇਸ ਦਿਸ਼ਾ 'ਚ ਲਗਾਓ ਵੇਲ ਦਾ ਰੁੱਖ
ਘਰ ਦੀ ਪੂਰਬ ਜਾਂ ਉੱਤਰ-ਪੱਛਮ ਦਿਸ਼ਾ ਵਿਚ ਬੇਲ ਦਾ ਰੁੱਖ ਲਗਾਓ। ਮਹਾਸ਼ਿਵਰਾਤਰੀ ਦੇ ਵਿਸ਼ੇਸ਼ ਤਿਉਹਾਰ 'ਤੇ ਸ਼ਾਮ ਨੂੰ ਇਸ ਰੁੱਖ ਦੇ ਹੇਠਾਂ ਘਿਓ ਦਾ ਦੀਵਾ ਜਗਾਓ। ਅਜਿਹਾ ਕਰਨ ਨਾਲ ਘਰ ਦੇ ਵਾਸਤੂ ਨੁਕਸ ਦੂਰ ਹੋ ਜਾਣਗੇ। ਅਜਿਹੀ ਸਥਿਤੀ ਵਿਚ ਇਹ ਘਰ ਅਤੇ ਪਰਿਵਾਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਿਚ ਮਦਦ ਕਰਦਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
Maha Shivaratri : ਮਹਾਸ਼ਿਵਰਾਤਰੀ ਦਾ ਵਰਤ ਰੱਖਣ ਵਾਲੇ ਲੋਕ ਇਨ੍ਹਾਂ ਚੀਜ਼ਾਂ ਦਾ ਜ਼ਰੂਰ ਕਰਨ ਸੇਵਨ
NEXT STORY