ਜਲੰਧਰ (ਖੁਰਾਣਾ) : ਨਗਰ ਨਿਗਮ ਜਲੰਧਰ ਦੀ ਗੱਲ ਕਰੀਏ ਤਾਂ ਇਸਦਾ ਕਾਰਜਕਾਲ ਲਗਭਗ ਇਕ ਮਹੀਨਾ ਪਹਿਲਾਂ ਹੀ ਖ਼ਤਮ ਹੋ ਚੁੱਕਾ ਹੈ ਅਤੇ ਨਵੇਂ ਨਿਗਮ ਦੀਆਂ ਚੋਣਾਂ ਅਜੇ 2-3 ਮਹੀਨੇ ਬਾਅਦ ਹੋਣੀਆਂ ਹਨ। ਅਜਿਹੇ ਵਿਚ ਸਰਕਾਰ ਨੇ ਨਵੀਂ ਵਾਰਡਬੰਦੀ ਦੀ ਪ੍ਰਕਿਰਿਆ ਚਲਾਈ ਹੋਈ ਹੈ ਤਾਂ ਕਿ ਹਾਲ ਹੀ ਵਿਚ ਨਿਗਮ ਦੀ ਹੱਦ ਵਿਚ ਸ਼ਾਮਲ ਹੋਏ 12 ਪਿੰਡਾਂ ਨੂੰ ਵੀ ਵਾਰਡਾਂ ਵਿਚ ਤਬਦੀਲ ਕੀਤਾ ਜਾ ਸਕੇ। ਅਜਿਹੇ ਵਿਚ ਵਾਰਡਬੰਦੀ ਦਾ ਪਹਿਲਾ ਨਕਸ਼ਾ ਵੀ ਤਿਆਰ ਹੋ ਚੁੱਕਾ ਹੈ ਅਤੇ ਉਸ ਨਕਸ਼ੇ ਨੂੰ ਬਲਾਕਾਂ ਵਿਚ ਵੀ ਵੰਡਿਆ ਜਾ ਚੁੱਕਾ ਹੈ। ਸਾਰੇ ਵਿਧਾਨ ਸਭਾ ਹਲਕਿਆਂ ਅਤੇ ਸਾਰੇ ਵਾਰਡਾਂ ਦੀਆਂ ਹੱਦਾਂ ਦਾ ਵੀ ਨਿਰਧਾਰਨ ਕੀਤਾ ਜਾ ਚੁੱਕਾ ਹੈ। ਅਜਿਹੇ ਵਿਚ ਸਿਰਫ਼ ਮੌਜੂਦਾ ਵਾਰਡਾਂ ਵਿਚ ਕਾਂਟ-ਛਾਂਟ ਕਰ ਕੇ ਹੱਦਾਂ ਵਿਚ ਤਬਦੀਲੀ ਦੀ ਪ੍ਰਕਿਰਿਆ ਹੀ ਬਾਕੀ ਰਹਿੰਦੀ ਹੈ, ਜਿਹੜੀ ਇਨ੍ਹੀਂ ਦਿਨੀਂ ਗੈਰ-ਰਸਮੀ ਢੰਗ ਨਾਲ ਚੱਲ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੋਰ ਸਖ਼ਤ ਹੋਵੇਗੀ ਕਾਨੂੰਨ-ਵਿਵਸਥਾ, ਡੀ. ਜੀ. ਪੀ. ਨੇ ਉੱਚ ਪੁਲਸ ਅਧਿਕਾਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ
ਪਤਾ ਲੱਗਾ ਹੈ ਕਿ ਇਨ੍ਹੀਂ ਦਿਨੀਂ ਆਮ ਆਦਮੀ ਪਾਰਟੀ ਦੇ ਆਗੂ ਆਪਣੇ-ਆਪਣੇ ਹਿਸਾਬ ਨਾਲ ਵਾਰਡ ਬਣਵਾਉਣ ਵਿਚ ਦਿਲਚਸਪੀ ਲੈ ਰਹੇ ਹਨ। ਵਿਧਾਇਕ ਰਮਨ ਅਰੋੜਾ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਸਪੁੱਤਰ ਰਾਜਨ ਅਰੋੜਾ ਆਪਣੇ ਕੁਝ ਸਹਿਯੋਗੀਆਂ ਨਾਲ ਲਗਭਗ ਹਰ ਰੋਜ਼ ਨਿਗਮ ਆਫਿਸ ਆ ਕੇ ਨਵੀਂ ਵਾਰਡਬੰਦੀ ਦੀ ਪ੍ਰਕਿਰਿਆ ਦਾ ਜਾਇਜ਼ਾ ਲੈ ਰਹੇ ਹਨ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਵੀ ਵਾਰਡਬੰਦੀ ਦੇ ਨਕਸ਼ੇ ਵਿਚ ਆਪਣੇ ਹਿਸਾਬ ਨਾਲ ਵਾਰਡ ਤਿਆਰ ਕਰਵਾ ਰਹੇ ਹਨ।
ਇਹ ਵੀ ਪੜ੍ਹੋ : ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਲਾਭ ਲੈਣ ਲਈ ਸਿਰਫ਼ ਦੋ ਦਿਨ ਬਾਕੀ
ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਦਿਨੇਸ਼ ਢੱਲ ਦੀ ਗੱਲ ਕਰੀਏ ਤਾਂ ਉਨ੍ਹਾਂ ਵੀ ਆਪਣੇ ਵਿਸ਼ੇਸ਼ ਸਹਿਯੋਗੀਆਂ ਦੀ ਡਿਊਟੀ ਨਵੀਂ ਵਾਰਡਬੰਦੀ ਲਾਈ ਹੋਈ ਹੈ ਅਤੇ ਉਨ੍ਹਾਂ ਵੀ ਉੱਤਰੀ ਵਿਧਾਨ ਸਭਾ ਹਲਕੇ ਦੇ ਵਧੇਰੇ ਵਾਰਡਾਂ ਨੂੰ ਆਪਣੇ ਹਿਸਾਬ ਨਾਲ ਬਣਾਉਣ ਦਾ ਕੰਮ ਪੂਰਾ ਕਰ ਲਿਆ ਹੈ।
ਇਹ ਵੀ ਪੜ੍ਹੋ : 'ਸਕੂਲ ਆਫ ਐਮੀਨੈਂਸ' 'ਚ 9ਵੀਂ ਤੇ 11ਵੀਂ ਕਲਾਸ 'ਚ ਦਾਖ਼ਲੇ ਲਈ ਪੋਰਟਲ ਲਾਂਚ, ਇਸ ਦਿਨ ਹੋਵੇਗੀ ਪ੍ਰੀਖਿਆ
10 ਮਾਰਚ ਨੂੰ ਹੋਵੇਗੀ ਡੀਲਿਮਿਟੇਸ਼ਨ ਬੋਰਡ ਦੀ ਮੀਟਿੰਗ
ਲੋਕਲ ਬਾਡੀਜ਼ ਵਿਭਾਗ ਨੇ ਨਵੀਂ ਵਾਰਡਬੰਦੀ ਨੂੰ ਫਾਈਨਲ ਰੂਪ ਦੇਣ ਲਈ 10 ਮਾਰਚ ਨੂੰ ਡੀਲਿਮਿਟੇਸ਼ਨ ਬੋਰਡ ਦੀ ਮੀਟਿੰਗ ਚੰਡੀਗੜ੍ਹ ਵਿਚ ਸੱਦ ਲਈ ਹੈ। ਇਸ ਮੀਟਿੰਗ ਦੌਰਾਨ ਨਵੀਂ ਵਾਰਡਬੰਦੀ ਨੂੰ ਫਾਈਨਲ ਕੀਤਾ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੇ ਆਗੂਆਂ ਵਿਚਕਾਰ ਕੁਝ ਮਤਭੇਦ ਹੋਏ ਤਾਂ ਵਾਰਡਬੰਦੀ ਦਾ ਕੰਮ ਕੁਝ ਦਿਨ ਹੋਰ ਲਟਕ ਸਕਦਾ ਹੈ। ਨਵੀਂ ਵਾਰਡਬੰਦੀ ਲਈ ਲੋਕਲ ਬਾਡੀਜ਼ ਵਿਭਾਗ ਵੱਲੋਂ ਜਿਹੜਾ ਫਾਰਮੂਲਾ ਬਣਾਇਆ ਜਾਵੇਗਾ, ਉਸੇ ਦੇ ਹਿਸਾਬ ਨਾਲ ਸਾਰੇ ਵਾਰਡਾਂ ਦਾ ਗਠਨ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੈਲਾਨੀਆਂ ਲਈ ਖ਼ੁਸ਼ਖ਼ਬਰੀ, ਇਹ ਦੇਸ਼ ਘੁੰਮਣ ਆਉਣ ਵਾਲਿਆਂ ਨੂੰ ਖ਼ਰਚੇ-ਪਾਣੀ ਵਜੋਂ ਦੇਵੇਗਾ 13 ਤੋਂ 54 ਹਜ਼ਾਰ ਰੁਪਏ
NEXT STORY