ਜਲੰਧਰ : ਭਗਵੰਤ ਮਾਨ ਦੀ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਫ਼ਨਾ ਪੂਰਾ ਕਰਨ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਤਹਿਤ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਵੱਡੇ ਸੌਦਾਗਰਾਂ ਨੂੰ ਨਾ ਸਿਰਫ ਜੇਲ੍ਹਾਂ 'ਚ ਸੁੱਟਿਆ ਜਾ ਰਿਹਾ ਹੈ, ਸਗੋਂ ਛੋਟੀਆਂ-ਵੱਡੀਆਂ ਮੱਛੀਆਂ ਦੀਆਂ ਜੜ੍ਹਾਂ ਪੁੱਟਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਨਵੀਂ ਨੀਤੀ ਲਿਆਉਣ ਜਾ ਰਹੀ ਹੈ, ਜਿਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵਲੋਂ ਐਂਟੀ ਡਰੱਗ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਵੀ ਜਾਰੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨੰਬਰ 9779-100-200 'ਤੇ ਤੁਸੀਂ ਨਸ਼ੇ ਵੇਚਣ ਵਾਲਿਆਂ ਦੀ ਸ਼ਿਕਾਇਤ ਕਰ ਸਕਦੇ ਹੋ, ਜਿਸ 'ਤੇ ਪੁਲਸ ਵਲੋਂ ਤੁਰੰਤ ਐਕਸ਼ਨ ਲਿਆ ਜਾਵੇਗਾ। ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਇਸ ਨੰਬਰ ਰਾਹੀਂ ਹੁਣ ਤਕ ਸੈਂਕੜੇ ਮੁਲਜ਼ਮ ਜੇਲ੍ਹ ਦੀ ਹਵਾ ਖਾ ਚੁੱਕੇ ਹਨ। ਇੱਥੇ ਵੱਡੀ ਗੱਲ ਇਹ ਹੈ ਕਿ ਜੇ ਕੋਈ ਇਸ ਨੰਬਰ 'ਤੇ ਸ਼ਿਕਾਇਤ ਕਰਦਾ ਹੈ ਤਾਂ ਉਸ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ।
ਚੋਰਾਂ ਨੇ 4 ਕਾਰਾਂ ਦੇ ਤੋੜੇ ਸ਼ੀਸ਼ੇ, ਬੈਟਰੀਆਂ, ਟਾਇਰ ਤੇ ਮਿਊਜ਼ਿਕ ਸਿਸਟਮ ਉਡਾਏ
NEXT STORY