ਜਲੰਧਰ (ਸ਼ੋਰੀ) : ਜਿਉਂ-ਜਿਉਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਨੇੜੇ ਆਉਂਦੀ ਜਾ ਰਹੀ ਹੈ, ਤਿਉਂ-ਤਿਉਂ ਐੱਸ. ਐੱਸ. ਪੀ. ਦਿਹਾਤੀ ਲਗਾਤਾਰ ਪੁਲਸ ਮੁਲਾਜ਼ਮਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਅਲਰਟ ਰਹਿਣ ਦੇ ਹੁਕਮ ਜਾਰੀ ਕਰ ਰਹੇ ਹਨ। ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਦੇ ਹੁਕਮਾਂ ’ਤੇ ਪੁਲਸ ਅਧਿਕਾਰੀ ਵੀ ਫੀਲਡ ਵਿਚ ਘੁੰਮ ਕੇ ਲਗਾਤਾਰ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਦੇ ਦੇਖੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਹੁਣ ਇੰਟਰਨੈੱਟ ਦੇ ਰਸਤੇ ਅੰਮ੍ਰਿਤਪਾਲ ਦੀ ਹੋ ਰਹੀ ਭਾਲ, ਸਾਹਮਣੇ ਆਈ ਇਹ ਗੱਲ
ਐੱਸ. ਐੱਸ. ਪੀ. ਭੁੱਲਰ ਨੇ ਬੀਤੇ ਦਿਨ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਉਨ੍ਹਾਂ ਨੂੰ ਹੁਕਮ ਜਾਰੀ ਕੀਤੇ ਅਤੇ ਕਿਹਾ ਕਿ ਪੁਲਸ ਉਂਝ ਤਾਂ ਪੂਰੀ ਗੰਭੀਰਤਾ ਨਾਲ ਆਪਣੀ ਡਿਊਟੀ ਨਿਭਾਉਂਦੀ ਹੈ ਪਰ ਹੁਣ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਦੇਖਦੇ ਹੋਏ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹੋਰ ਗੰਭੀਰ ਹੋਣ ਦੀ ਲੋੜ ਹੈ। ਪੁਲਸ ਮੁਲਾਜ਼ਮ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਦੀ ਨਕੇਲ ਵੀ ਕੱਸਣ। ਜੇਲ੍ਹ ਵਿਚੋਂ ਛੁੱਟੇ ਮੁਲਜ਼ਮਾਂ ਦੀ ਲਿਸਟ ਤਿਆਰ ਕਰਨ ਦੇ ਨਾਲ-ਨਾਲ ਗ਼ਲਤ ਕੰਮ ਕਰਨ ਵਾਲਿਆਂ ਦੀ ਵੀ ਲਿਸਟ ਤਿਆਰ ਕੀਤੀ ਜਾਵੇ ਅਤੇ ਸਮੇਂ-ਸਮੇਂ ’ਤੇ ਉਨ੍ਹਾਂ ’ਤੇ ਨਜ਼ਰ ਰੱਖੀ ਜਾਵੇ ਤਾਂ ਕਿ ਉਹ ਕਿਸੇ ਮੰਦਭਾਗੀ ਘਟਨਾ ਨੂੰ ਅੰਜਾਮ ਨਾ ਦੇ ਸਕਣ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ, ਹੋ ਸਕਦੀ ਹੈ ਸੀ. ਬੀ. ਆਈ. ਜਾਂਚ
ਗੱਲਬਾਤ ਦੌਰਾਨ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਆਪਣੇ ਅਧੀਨ ਪੁਲਸ ਅਧਿਕਾਰੀਆਂ ਅਤੇ ਥਾਣਿਆਂ ਤੇ ਫੀਲਡ ਵਿਚ ਤਾਇਨਾਤ ਸਾਰੇ ਪੁਲਸ ਮੁਲਾਜ਼ਮਾਂ ਨੂੰ ਜਾਰੀ ਹੁਕਮਾਂ ਵਿਚ ਕਿਹਾ ਹੈ ਕਿ ਉਹ ਬਿਨਾਂ ਕਿਸੇ ਦਬਾਅ ਦੇ ਈਮਾਨਦਾਰੀ ਨਾਲ ਆਪਣੀ ਡਿਊਟੀ ਕਰਨ। ਜੇਕਰ ਉਨ੍ਹਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਸਿੱਧਾ ਉਨ੍ਹਾਂ ਨੂੰ ਮਿਲ ਕੇ ਦੱਸਣ। ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇ।
ਇਹ ਵੀ ਪੜ੍ਹੋ : ਇੰਸਟਾਗ੍ਰਾਮ 'ਤੇ ਅਸ਼ਲੀਲ ਤਸਵੀਰਾਂ ਪਾ ਕੇ ਸ਼ੁਰੂ ਹੁੰਦੀ ਸੀ ਗੰਦੀ ਖੇਡ, ਇੰਝ ਖੁੱਲ੍ਹਿਆ ਜਸਨੀਤ ਕੌਰ ਦਾ ਭੇਤ
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੀ ਧੀ ਨੇ ਵਿਦੇਸ਼ ’ਚ ਗੱਡੇ ਝੰਡੇ, ਜਰਮਨ ਪੁਲਸ 'ਚ ਭਰਤੀ ਹੋਈ ਰੁੜਕਾ ਕਲਾਂ ਦੀ ਜੈਸਮੀਨ
NEXT STORY