ਜਲੰਧਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੋਹਾਲੀ ਜ਼ਿਲ੍ਹੇ ਤੋਂ 'ਅਧਿਆਪਕਾਂ ਨਾਲ ਸੰਵਾਦ' ਨਾਂ ਦੀ ਨਵੀਂ ਪਹਿਲ ਕਦਮੀ ਸ਼ੁਰੂ ਕੀਤੀ। ਇਸ ਕਦਮ ਦਾ ਮਕਸਦ ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਬੀ. ਪੀ. ਈ. ਓਜ਼, ਸੈਂਟਰ ਹੈੱਡ ਟੀਚਰਾਂ, ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਫ਼ਸਰਾਂ ਅਤੇ ਸਕੂਲ ਕੈਂਪਸ ਪ੍ਰਬੰਧਕਾਂ ਤੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਸੁਧਾਰਾਂ ਅਤੇ ਪ੍ਰੋਗਰਾਮਾਂ ਬਾਰੇ ਫੀਡਬੈਕ ਪ੍ਰਾਪਤ ਕਰਨਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਮਿਲੇਗਾ ਵੱਡਾ ਫ਼ਾਇਦਾ
ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਆਰਨ ਲਈ ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਦੀ ਸ਼ੁਰੂਆਤ ਕਰਕੇ ਮੌਜੂਦਾ ਸਿੱਖਿਆ ਪ੍ਰਣਾਲੀ 'ਚ ਸੁਧਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਚੰਦਰਯਾਨ ਦੀ ਸ਼ੁਰੂਆਤ ਅਤੇ ਸੈਟੇਲਾਈਟ ਦੀ ਉਡਾਣ ਦੇਖਣ ਲਈ ਪਲੇਟਫਾਰਮ ਮੁਹੱਈਆ ਕਰਾਇਅਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਨਿਗਮ ਦਾ ਐਕਸ਼ਨ, ਗੈਰ-ਕਾਨੂੰਨੀ ਢੰਗ ਨਾਲ ਬਣਾਈ ਜਾ ਰਹੀ ਬਿਲਡਿੰਗ ਦਾ ਕੰਮ ਰੁਕਵਾਇਆ
NEXT STORY