ਅੱਪਰਾ (ਦੀਪਾ) : ਲਸਾੜਾ ਪੁਲਸ ਨੇ ਆਪਣੇ ਪਿਤਾ ਨਾਲ ਸੈਰ ਕਰ ਰਹੇ ਇੱਕ ਨੌਜਵਾਨ ਤੋਂ ਖਿਡੌਣਾ ਪਿਸਤੌਲ ਦੀ ਨੋਕ 'ਤੇ ਮੋਬਾਈਲ ਫੋਨ ਲੁੱਟਣ ਵਾਲੇ ਦੋ ਲੁਟੇਰਿਆਂ ਨੂੰ ਵਾਰਦਾਤ ਤੋਂ ਕੁਝ ਹੀ ਘੰਟਿਆਂ ਬਾਅਦ ਗ੍ਰਿਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ ਪਰਮਜੀਤ ਸਿੰਘ ਚੌਂਕੀ ਇੰਚਾਰਜ ਲਸਾੜਾ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਲਿਖ਼ਤੀ ਬਿਆਨਾਂ 'ਚ ਦੀਪਕ ਪੁੱਤਰ ਹਰਵਿੰਦਰ ਕੁਮਾਰ ਵਾਸੀ ਪਿੰਡ ਸੁਲਤਾਨਪੁਰ ਨੇ ਦੱਸਿਆ ਕਿ ਉਹ 9ਵੀਂ ਕਲਾਸ ਦਾ ਵਿਦਿਆਰਥੀ ਹਾਂ ਤੇ ਮਿਤੀ 15-8-2022 ਨੂੰ ਆਪਣੇ ਪਿਤਾ ਹਰਵਿੰਦਰ ਕੁਮਾਰ ਦੇ ਨਾਲ ਸਮਾਂ ਲਗਭਗ 6-15 ਵਜੇ ਪਿੰਡ ਦੀ ਫਿਰਨੀ ਦੇ ਬਾਹਰਵਾਰ ਸਰਕਾਰੀ ਪ੍ਰਾਇਮਰੀ ਸਕੂਲ ਦੇ ਕੋਲ ਸੈਰ ਕਰ ਰਿਹਾ ਸੀ ਤਾਂ ਪਿੱਛਿਓਂ ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰੇ ਆਏ ਤੇ ਪਿਸਤੌਲ ਦਿਖਾ ਕੇ ਉਸ ਪਾਸੋਂ ਇਕ ਮਹਿੰਗਾ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਟਾਂਡਾ ਪੁਲਸ ਨੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ 9 ਟਿੱਪਰ ਕੀਤੇ ਜ਼ਬਤ
ਇਸ ਦੌਰਾਨ ਉਸ ਨੇ ਤੇ ਉਸ ਦੇ ਪਿਤਾ ਨੇ ਉਨਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਭੱਜ ਗਏ। ਏ. ਐੱਸ. ਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਕਥਿਤ ਦੋਸ਼ੀਆਂ ਨੂੰ ਵਾਰਦਾਤ ਤੋਂ ਕੁਝ ਹੀ ਘੰਟਿਆਂ ਬਾਅਦ ਹੀ ਗ੍ਰਿਫਤਾਰ ਕਰ ਲਿਆ ਹੈ। ਕਥਿਤ ਦੋਸ਼ੀਆਂ ਦੀ ਸ਼ਨਾਖਤ ਅਵਤਾਰ ਉਰਫ ਕਾਲੀ ਪੁੱਤਰ ਗਿਆਨ ਵਾਸੀ ਪਿੰਡ ਸੇਲਕੀਆਣਾ ਤੇ ਜੋ ਮੋਟਰਸਾਈਕਲ ਤੋਂ ਉਤਰ ਕੇ ਮੋਬਾਈਲ ਫੋਨ ਖੋਹ ਕੇ ਭੱਜਿਆ ਸੀ, ਉਸਦੀ ਸ਼ਨਾਖਤ ਮਨਦੀਪ ਉਰਫ ਜੁਗਨਾ ਪੁੱਤਰ ਬਿੰਦਰ ਵਾਸੀ ਪਿੰਡ ਦਿਆਲਪੁਰ ਵਜੋਂ ਹੋਈ ਹੈ।
ਏ. ਐੱਸ. ਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਤੋਂ ਲੁੱਟਿਆ ਮੋਬਾਈਲ ਫੋਨ ਵੀ ਬਰਾਮਦ ਕਰ ਲਿਆ ਗਿਆ ਹੈ ਤੇ ਜੋ ਪਿਸਤੌਲ ਵਾਰਦਾਤ 'ਚ ਵਰਤਿਆ ਗਿਆ ਸੀ, ਉਹ ਖਿਡੌਣਾ ਪਿਸੌਤਲ ਸੀ। ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਫਿਲੌਰ ਵਿਖੇ ਮੁਕੱਦਮਾ ਦਰਜ ਕਰਕੇ ਮਾਣਯੋਗ ਅਦਾਲਤ ਫਿਲੌਰ ਪੇਸ਼ ਕੀਤਾ ਜਾ ਰਿਹਾ ਹੈ।
ਸਰਹੱਦੀ ਪਰਿਵਾਰਾਂ ਲਈ ਭਿਜਵਾਈ ਗਈ 679ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY