ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
'ਕੋਰੋਨਾ ਮਰੀਜ਼ਾਂ' ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁਫ਼ਤ ਦਿੱਤੀ ਜਾਵੇਗੀ ਇਹ ਖ਼ਾਸ ਸਹੂਲਤ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਰੀਜ਼ਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੂੰ ਇਕ ਖ਼ਾਸ ਸਹੂਲਤ ਮੁਫ਼ਤ ਮੁਹੱਈਆ ਕਰਾਉਣ ਦਾ ਐਲਾਨ ਕੀਤਾ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਖੇਡ ਜਗਤ 'ਚ ਸੋਗ ਦੀ ਲਹਿਰ, ਕਬੱਡੀ ਖਿਡਾਰੀ ਕੁਲਜੀਤ ਸਿੰਘ ਦਾ ਹੋਇਆ ਦਿਹਾਂਤ
ਮੋਗਾ (ਗੋਪੀ) : ਮਾਲਵਾ ਖ਼ੇਤਰ ਤੇ ਦੇਸ਼-ਵਿਦੇਸ਼ 'ਚ ਲਗਾਤਾਰ ਕਈ ਦਹਾਕੇ ਆਪਣੀ ਮਾਂ ਖੇਡ ਕਬੱਡੀ 'ਚ ਧਾਕ ਜਮਾਉਣ ਵਾਲੇ ਮੋਗਾ ਜ਼ਿਲ੍ਹੇ ਦੇ ਮਸ਼ਹੂਰ ਪਿੰਡ ਘੱਲ ਕਲਾਂ ਦੇ ਜੰਮਪਲ ਕਬੱਡੀ ਖਿਡਾਰੀ ਕੁਲਜੀਤ ਸਿੰਘ ਕੁਲਜੀਤਾ ਦਾ ਇੰਗਲੈਂਡ 'ਚ ਅੱਜ ਦਿਹਾਂਤ ਹੋ ਗਿਆ।
ਜਲੰਧਰ ਜ਼ਿਲ੍ਹੇ 'ਚ ਵੱਧਦਾ ਜਾ ਰਿਹੈ ਕੋਰੋਨਾ ਦਾ ਕਹਿਰ, 245 ਨਵੇਂ ਮਾਮਲਿਆਂ ਦੀ ਪੁਸ਼ਟੀ ਤੇ 4 ਦੀ ਮੌਤ
ਜਲੰਧਰ,(ਰੱਤਾ)- ਪੰਜਾਬ ਦੇ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਇਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 245 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 4 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ।
ਦੁਬਈ 'ਚ ਨਰਕ ਬਣੀ 2 ਪੰਜਾਬੀਆਂ ਦੀ ਜ਼ਿੰਦਗੀ, ਵੀਡੀਓ ਦੇਖ ਕੈਪਟਨ ਨੇ ਚੁੱਕਿਆ ਖ਼ਾਸ ਕਦਮ
ਚੰਡੀਗੜ੍ਹ : ਬੀਤੇ ਦਿਨੀਂ ਦੁਬਈ 'ਚ 2 ਪੰਜਾਬੀ ਵਿਅਕਤੀਆਂ ਦੀ ਨਾਜ਼ੁਕ ਹਾਲਤ ਦੀ ਵੀਡੀਓ ਵਾਇਰਲ ਹੋਈ ਸੀ, ਜੋ ਕਿ ਉੱਥੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖ਼ਾਸ ਕਦਮ ਚੁੱਕਿਆ ਗਿਆ ਹੈ।
ਲੁਧਿਆਣਾ : ਖੇਤੀਬਾੜੀ ਮਹਿਕਮੇ ਦੇ ਦਫ਼ਤਰ 'ਚ 'ਕੋਰੋਨਾ' ਦਾ ਭੜਥੂ, 17 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
ਲੁਧਿਆਣਾ (ਸਲੂਜਾ) : ਜ਼ਿਲ੍ਹਾ ਮੁੱਖ ਖੇਤੀਬਾੜੀ ਦਫ਼ਤਰ ਦੇ 75 ਮੁਲਾਜ਼ਮਾਂ 'ਚੋਂ 17 ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ 'ਚੋਂ 2 ਪਹਿਲੇ ਦਰਜੇ ਦੇ ਅਧਿਕਾਰੀ ਅਤੇ 15 ਕਲੈਰੀਕਲ ਸ਼੍ਰੇਣੀ ਨਾਲ ਸਬੰਧਿਤ ਮੁਲਾਜ਼ਮ ਹਨ, ਜਿਨ੍ਹਾਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ।
ਜਲੰਧਰ ਦੇ ਮਸ਼ਹੂਰ ਫਰਨੀਚਰ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਪਾਇਆ ਕਾਬੂ
ਜਲੰਧਰ (ਸੋਨੂੰ): ਜਲੰਧਰ 'ਚ ਬੀਤੀ ਰਾਤ 66 ਫੁੱਟੀ ਰੋਡ 'ਤੇ ਹਾਈ ਗਰੇਡ ਫਰਨੀਚਰ ਫੈਕਟਰੀ ਦੀ ਦੁਕਾਨ 'ਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਦੇ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ ਅਤੇ ਅੱਗ 'ਤੇ ਕਾਬੂ ਪਾਇਆ ਹੈ।
'ਮੁਲਤਾਨੀ ਕਤਲ' ਮਾਮਲੇ 'ਚ ਸਾਬਕਾ DGP ਸੈਣੀ ਨੂੰ ਵੱਡਾ ਝਟਕਾ, ਦੋਵੇਂ ਪਟੀਸ਼ਨਾਂ ਰੱਦ
ਮੋਹਾਲੀ (ਪਰਦੀਪ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵੱਧਦੀਆਂ ਹੀ ਜਾ ਰਹੀਆਂ ਹਨ। ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਵੱਲੋਂ ਮੰਗਲਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਅਦਾਲਤ ਨੇ ਉਨ੍ਹਾਂ ਦੀਆਂ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ।
JEE Main ਤੋਂ ਬਾਅਦ ਹੁਣ 13 ਨੂੰ ਹੋਵੇਗੀ 'ਨੀਟ' ਦੀ ਪ੍ਰੀਖਿਆ, NTA ਨੇ ਖਿੱਚੀ ਤਿਆਰੀ
ਲੁਧਿਆਣਾ (ਵਿੱਕੀ) : ਇੰਜੀਨੀਅਰਿੰਗ ’ਚ ਪ੍ਰਵੇਸ਼ ਲਈ ਜੇ. ਈ. ਈ. ਮੇਨਸ ਕਰਵਾਉਣ ਤੋਂ ਬਾਅਦ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ. ਟੀ. ਏ.) ਨੇ ਮੈਡੀਕਲ ਦੇ ਸਨਾਤਕ ਪਾਠਕ੍ਰਮ ’ਚ ਪ੍ਰਵੇਸ਼ ਲਈ 13 ਸਤੰਬਰ ਨੂੰ ਹੋਣ ਵਾਲੀ ਪ੍ਰੀਖਿਆ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ 'ਚ 15 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।
ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
NEXT STORY