ਜਲੰਧਰ (ਸ਼ੋਰੀ) : ਐੱਸ. ਐੱਸ. ਪੀ. ਦਿਹਾਤੀ ਸਵਰਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਦਿਹਾਤੀ ਪੁਲਸ ਲਗਾਤਾਰ ਨਸ਼ਾ ਸਮੱਗਲਰਾਂ ’ਤੇ ਭਾਰੀ ਪੈ ਰਹੀ ਹੈ। ਹਾਲ ਹੀ ’ਚ ਕ੍ਰਾਈਮ ਬ੍ਰਾਂਚ ਦੀ ਪੁਲਸ ਨੇ ਹੈਰੋਇਨ ਤੇ ਆਈਸ ਬਰਾਮਦ ਕੀਤੀ ਤਾਂ ਹੁਣ ਦਿਹਾਤੀ ਸੀ. ਆਈ. ਏ. ਸਟਾਫ਼ ਦੀ ਪੁਲਸ ਨੇ 4 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਐੱਸ. ਪੀ. (ਡੀ) ਸਰਬਜੀਤ ਸਿੰਘ ਬਾਹੀਆ, ਡੀ. ਐੱਸ. ਪੀ. (ਡੀ) ਜਸਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਸੀ. ਆਈ. ਏ. ਇੰਚਾਰਜ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਸ ਪਾਰਟੀ ਸਮੇਤ ਪਿੰਡ ਕਪੂਰ ਨੇੜਿਓਂ ਨਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਮਲਕੀਤ ਸਿੰਘ ਵਾਸੀ ਹੁਸ਼ਿਆਰਪੁਰ ਤੇ ਕੁਲਦੀਪ ਸਿੰਘ ਉਰਫ ਦੀਪਾ ਪੁੱਤਰ ਫਕੀਰ ਚੰਦਰ ਵਾਸੀ ਫਗਵਾੜਾ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਟਰੱਕ ਦੀ ਤਲਾਸ਼ੀ ਲਈ ਤਾਂ ਟਰੱਕ ’ਚੋਂ 200 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਰਿੰਦਰ ਸਿੰਘ ਚੰਡੀਗੜ੍ਹ ਤੋਂ ਸਸਤੇ ਭਾਅ ’ਤੇ ਸ਼ਰਾਬ ਲਿਆ ਕੇ ਪੰਜਾਬ ’ਚ ਸ਼ਰਾਬ ਸਪਲਾਈ ਕਰਨ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ : ‘ਵਰਲਡਸ ਯੂਨੀਵਰਸਿਟੀ ਵਿਦ ਰੀਅਲ ਇੰਪੈਕਟ’ ’ਚ GNDU ਮੋਹਰੀ ਯੂਨੀਵਰਸਿਟੀਆਂ ’ਚ ਸ਼ਾਮਲ
ਇਸੇ ਤਰ੍ਹਾਂ ਏ. ਐੱਸ. ਆਈ. ਗੁਰਮੀਤ ਲਾਲ ਨੇ ਪੁਲਸ ਪਾਰਟੀ ਸਮੇਤ ਗੰਨਾ ਪਿੰਡ ਨੇੜਿਓਂ ਸੁਨੀਲ ਕੁਮਾਰ ਉਰਫ ਸ਼ੀਲੀ ਪੁੱਤਰ ਬਲਵੀਰ ਚੰਦ ਵਾਸੀ ਗੰਨਾ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਤੇ 1,50,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁੱਛਗਿੱਛ ’ਚ ਉਸ ਨੇ ਦੱਸਿਆ ਕਿ ਉਸ ਦਾ ਭਰਾ ਸੁਮਿਤ ਕੁਮਾਰ, ਜੋ ਕਿ ਕਪੂਰਥਲਾ ਜੇਲ ’ਚ ਬੰਦ ਹੈ, ਦੋਨੋਂ ਮਿਲ ਕੇ ਹੈਰੋਇਨ ਸਮੱਗਲਿੰਗ ਦਾ ਕੰਮ ਕਰਦੇ ਹਨ। ਨਸ਼ਿਆਂ ਦੀ ਸਮੱਗਲਿੰਗ ਕਰਨ ਦੇ ਨਾਲ-ਨਾਲ ਉਸ ਨੇ ਲੱਖਾਂ ਰੁਪਏ ਵੀ ਜਮ੍ਹਾ ਕਰਵਾਏ ਹਨ। ਪੁਲਸ ਨੇ ਸੁਨੀਲ ਵੱਲੋਂ ਘਰ ’ਚ ਲੁਕੋ ਕੇ ਰੱਖੇ 11 ਲੱਖ 30 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ। ਪੁਲਸ ਨੇ ਕੁੱਲ 12 ਲੱਖ 80 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਸੁਮਿਤ ਨੂੰ ਵੀ ਪੁਲਸ ਨੇ ਕੇਸ ’ਚ ਨਾਮਜ਼ਦ ਕੀਤਾ ਹੈ ਤੇ ਉਸ ਨੂੰ ਕਪੂਰਥਲਾ ਜੇਲ੍ਹ ਤੋਂ ਪ੍ਰੋਟੈਕਸ਼ਨ ਵਾਰੰਟ ’ਤੇ ਪੁਲਸ ਲਿਆ ਚੁੱਕੀ ਹੈ ਤੇ ਕੇਸ ’ਚ ਉਸ ਦੀ ਗ੍ਰਿਫ਼ਤਾਰੀ ਪਾ ਦਿੱਤੀ ਗਈ ਹੈ।
ਮੋਟਰਸਾਈਕਲ ਤੋਂ ਡਿੱਗ ਕੇ ਮਰੀ ਬਜ਼ੁਰਗ ਦੇ ਮਾਮਲੇ 'ਚ ਪੁਲਸ ਵੱਲੋਂ ਦੋ ਮੁਲਜ਼ਮ ਕਾਬੂ
NEXT STORY