ਚੰਡੀਗੜ੍ਹ (ਅਸ਼ਵਨੀ) – ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਜਲੰਧਰ ਉਪ ਚੋਣ ਵਿਚ ਧਾਂਦਲੀ ਕਰਨ ਦਾ ਦੋਸ਼ ਲਗਾਉਂਦਿਆਂ ਭਾਰਤੀ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਸੀਨੀਅਰ ਨੇਤਾਵਾਂ ’ਤੇ ਮਾਮਲਾ ਦਰਜ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸੀ. ਸਿਬਿਨ ਦੇ ਨਾਲ-ਨਾਲ ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਜਲੰਧਰ ਦਿਹਾਤੀ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਦੀ ਉਪ ਚੋਣ ਵਿਚ ਆਪ ਦੇ ਉਮੀਦਵਾਰ ਦੇ ਨਾਲ ਮਿਲੀਭੁਗਤ ਕਰਨ ਲਈ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਪਾਕਿ ’ਚ 3 ਖਾਲਿਸਤਾਨੀਆਂ ਦਾ ਹੋ ਚੁੱਕੈ ਸ਼ੱਕੀ ਕਤਲ, ਜਾਣਕਾਰ ਬੋਲੇ ਇਸਤੇਮਾਲ ਕਰਕੇ ਇਹੀ ਹਸ਼ਰ ਕਰਦੀ ਹੈ ISI
ਚੰਡੀਗੜ੍ਹ ਵਿਚ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸੀ. ਸਿਬਿਨ ਦੇ ਨਾਲ ਸਮਝੌਤਾ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੇ ਜਾਣ ਬੁੱਝ ਕੇ ‘ਆਪ’ ਵਿਧਾਇਕਾਂ ਅਤੇ ਨੇਤਾਵਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ 700 ਕਰੋੜ ਰੁਪਏ ਦੇ ਪੀ. ਐੱਸ. ਆਈ. ਡੀ. ਸੀ. ਪਲਾਟ ਵੰਡ ਘੋਟਾਲੇ ਵਿਚ ਚੌਕਸੀ ਵਿਭਾਗ ਵਲੋਂ ਸਿਬਿਨ ਦੀ ਜਾਂਚ ਕੀਤੀ ਜਾ ਰਹੀ ਹੈ। ਇਹੀ ਕਾਰਨ ਹੈ ਕਿ ਸਿਬਿਨ ਨੇ ਵਿਰੋਧੀ ਧਿਰ ਵਲੋਂ ਦਿੱਤੀਆਂ ਸ਼ਿਕਾਇਤਾਂ ’ਤੇ ਉਦਾਸੀਨਤਾ ਦਿਖਾਉਂਦਿਆਂ ਕਿਸੇ ਦੀ ਗ੍ਰਿਫ਼ਤਾਰੀ ਦਾ ਹੁਕਮ ਨਹੀਂ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ : 54 ਫ਼ੀਸਦੀ ਹੋਈ ਵੋਟਿੰਗ, 13 ਤਾਰੀਖ਼ ਨੂੰ ਆਵੇਗਾ ਵੋਟਰਾਂ ਦਾ ਫ਼ੈਸਲਾ
ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਵਿਚ ਅਸਫ਼ਲ ਹੋਈ ਸਰਕਾਰ
ਮਜੀਠੀਆ ਨੇ ਕਿਹਾ ਕਿ ‘ਆਪ’ ਪਾਰਟੀ ਦੀ ਸਰਕਾਰ ਸ੍ਰੀ ਦਰਬਾਰ ਸਾਹਿਬ ਵੱਲ ਜਾਣ ਵਾਲੇ ਵਿਰਾਸਤ-ਏ-ਮਾਰਗ ਨੂੰ ਸੁਰੱਖਿਅਤ ਰੱਖਣ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ, ਜਿਸ ਕਾਰਨ ਖੇਤਰ ਵਿਚ ਵਾਰ-ਵਾਰ ਤਿੰਨ ਬੰਬ ਵਿਸਫੋਟ ਹੋਏ। ਇਸ ਦੇ ਨਤੀਜੇ ਵਜੋਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਪਵਿੱਤਰ ਸ਼ਹਿਰ ਵਿਚ ਹੋਟਲ ਕਾਰੋਬਾਰੀਆਂ ਲਈ ਮਾਲੀਏ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਖ਼ਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ
NEXT STORY