ਜਲੰਧਰ : ਪੰਜਾਬ ਵਾਸੀਆਂ ਨੂੰ ਸੁਰੱਖਿਆ ਦੇਣ ਲਈ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਦੇ ਤਹਿਤ ਸਰਕਾਰ ਨੇ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਸੀ. ਸੀ. ਟੀ. ਵੀ. ਕੈਮਰੇ ਲਾਉਣ ਦਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਵਲੋਂ ਇਸ ਦੇ ਲਈ 19 ਕਰੋੜ ਰੁਪਏ ਤੋਂ ਵੱਧ ਦੀ ਰਕਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਸਰਹੱਦੀ ਖੇਤਰ ਦੀਆਂ 585 ਥਾਵਾਂ 'ਤੇ 2127 ਕੈਮਰੇ ਲਾਏ ਗਏ ਹਨ। ਇਨ੍ਹਾਂ ਕੈਮਰਿਆਂ ਰਾਹੀਂ ਕਿਸੇ ਵੀ ਵੱਡੀ ਵਾਰਦਾਤ ਨੂੰ ਟਰੇਸ ਕੀਤਾ ਜਾ ਸਕਦਾ ਹੈ।
ਲੋਕਾਂ ਵਲੋਂ ਮਾਨ ਸਰਕਾਰ ਦੀ ਇਸ ਪਹਿਲ ਕਦਮੀ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ। ਸਰਕਾਰ ਵਲੋਂ ਇਸ ਯੋਜਨਾ ਤਹਿਤ ਸਰਹੱਦੀ ਖੇਤਰਾਂ 'ਚ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਕਿਉਂਕਿ ਸਰਹੱਦੀ ਇਲਾਕਿਆਂ 'ਚੋਂ ਹੀ ਪੰਜਾਬ 'ਚ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਲਈ ਗੁਆਂਢੀ ਮੁਲਕ ਵਲੋਂ ਹਮੇਸ਼ਾ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਸਰਕਾਰ ਦੀ ਅਜਿਹੀਆਂ ਵਾਰਦਾਤਾਂ 'ਤੇ ਬਾਜ਼ ਅੱਖ ਰਹੇਗੀ ਅਤੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੀ ਕੋਸ਼ਿਸ਼ ਕੀਤੀ ਜਾਵੇਗੀ।
ਕਾਰ ’ਚ ਬੈਠੇ ਫਾਈਨਾਂਸ ਕੰਪਨੀ ਦੇ ਕਰਮਚਾਰੀ ਨੂੰ ਬਾਹਰ ਕੱਢ ਕੇ ਕੀਤੀ ਕੁੱਟਮਾਰ
NEXT STORY