ਨਕੋਦਰ (ਪਾਲੀ) : ਥਾਣਾ ਸਦਰ ਅਧੀਨ ਆਉਂਦੇ ਇਕ ਪਿੰਡ ਦੇ ਨੌਜਵਾਨ ਵੱਲੋਂ ਪਿੰਡ ਦੀ ਇੱਕ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਉਸ ਨਾਲ ਜਬਰ-ਜ਼ਿਨਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਦਰ ਪੁਲਸ ਨੂੰ ਦਿੱਤੇ ਬਿਆਨਾਂ 'ਚ ਕੁੜੀ ਦੇ ਪਿਤਾ ਨੇ ਦੱਸਿਆ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹਾਂ। ਉਸ ਦੇ 05 ਬੱਚੇ ਹਨ। ਜਿਨ੍ਹਾਂ ਵਿੱਚੋਂ ਸਭ ਤੋਂ ਵੱਡੀ ਕੁੜੀ ਨਾਬਾਲਗ ਹੈ ਤੇ ਸੱਤਵੀਂ ਕਲਾਸ ਵਿੱਚ ਪੜ੍ਹਦੀ ਹੈ। ਮੇਰੀ ਪਤਨੀ ਲੋਕਾਂ ਦੇ ਘਰਾਂ ਦਾ ਕੰਮ ਕਾਰ ਕਰਦੀ ਹੈ। ਮੈਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਤੋਂ ਬਾਅਦ ਬੀਤੇ ਦਿਨੀਂ 27 ਮਈ ਨੂੰ ਘਰ ਆਇਆ ਤਾਂ ਦੇਖਿਆ ਕਿ ਮੇਰੀ ਧੀ ਘਰ ਵਿੱਚ ਨਹੀਂ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਚਾਹਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ
ਜਿਸ ਦੀ ਅਸੀਂ ਭਾਲ ਕਰਦੇ ਰਹੇ ਪਰ ਉਹ ਕਿੱਧਰੇ ਨਹੀਂ ਮਿਲੀ। ਦੂਸਰੇ ਦਿਨ 28 ਮਈ ਨੂੰ ਮੇਰੀ ਧੀ ਇਕੱਲੀ ਘਰ ਆਈ। ਜਿਸ ਨੇ ਰੋਂਦੇ ਹੋਏ ਦੱਸਿਆ ਕਿ ਆਪਣੇ ਪਿੰਡ ਦਾ ਰਹਿਣ ਵਾਲਾ ਮੁੰਡਾ ਸਚਿਨ ਉਰਫ ਸਰਬਜੀਤ ਪੁੱਤਰ ਬਲਵੰਤ ਮੈਨੂੰ ਵਰਗਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਜ਼ਬਰਦਸਤੀ ਕਿਤੇ ਲੈ ਗਿਆ ਸੀ। ਜਿੱਥੇ ਉਸ ਨੇ ਮੇਰੇ ਨਾਲ ਜਬਰ-ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ਮੇਰੀ ਧੀ ਦੀ ਤਬੀਅਤ ਖ਼ਰਾਬ ਹੋਣ ਕਰਕੇ ਸਿਵਲ ਹਸਪਤਾਲ ਨਕੋਦਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜੇਰੇ ਇਲਾਜ ਹੈ।
ਇਹ ਵੀ ਪੜ੍ਹੋ : ਹਵਸ 'ਚ ਅੰਨ੍ਹੇ ਸਹੁਰੇ ਨੇ ਧੀ ਵਰਗੀ ਨੂੰਹ ਨਾਲ ਟੱਪੀਆਂ ਹੱਦਾਂ, ਪੋਤੀ ਨਾਲ ਵੀ ਕੀਤੀਆਂ ਅਸ਼ਲੀਲ ਹਰਕਤਾਂ
ਉਧਰ ਸਦਰ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਨਾਬਾਲਗ ਕੁੜੀ ਦੇ ਪਿਤਾ ਦੇ ਬਿਆਨਾਂ 'ਤੇ ਸਚਿਨ ਉਰਫ ਸਰਬਜੀਤ ਪੁੱਤਰ ਬਲਵੰਤ ਵਾਸੀ ਦੇ ਖ਼ਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਖੇਡ ਜਗਤ 'ਚ ਸੋਗ ਦੀ ਲਹਿਰ, ਪੰਜਾਬ ਦੇ ਖਿਡਾਰੀ ਦੀ ਅਮਰੀਕਾ 'ਚ ਦਰਦਨਾਕ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਵਿਚ ਵਧਾਈ ਗਈ ਸੁਰੱਖਿਆ, ਡੀ. ਜੀ. ਪੀ. ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ
NEXT STORY