ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਵਿਚ ਪੋਲਟਰੀ ਉਤਪਾਦਾਂ ਨੂੰ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਹੈਚਰੀ ਮਹੱਤਵਪੂਰਣ ਭੂਮਿਕਾ ਨਿਭਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਵਲੋਂ ਵੀ ਪਸ਼ੂ ਪਾਲਣ ਸੈਕਟਰ ਦੇ ਵਿਕਾਸ ਅਤੇ ਸੁਧਾਰ ਵਿਚ ਡੂੰਘੀ ਦਿਲਚਸਪੀ ਦਿਖਾਈ ਗਈ ਹੈ। ਸੈਕਟਰ ’ਚ ਹੋ ਰਹੇ ਨਿਰੰਤਰ ਵਿਕਾਸ ਦੇ ਕਾਰਨ ਕਸ਼ਮੀਰ ਵਿੱਚ ਮਾਸਾਹਾਰੀ ਭੋਜਨ ਪਦਾਰਥਾਂ ਦੀ ਖਪਤ ਵਿੱਚ ਬਹੁਤ ਵਾਧਾ ਹੋਇਆ ਹੈ। ਕਸ਼ਮੀਰ ਘਾਟੀ ਵਿਚ ਭੇਡਾਂ ਦੀ ਖੇਤੀ ਅਤੇ ਪੋਲਟਰੀ ਫਾਰਮਿੰਗ ਵਰਗੀਆਂ ਗਤੀਵਿਧੀਆਂ ਨੇ ਵੀ ਬਹੁਤ ਪ੍ਰਭਾਵ ਪਾਇਆ ਹੈ।
ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਬਾਰੇ ਜਾਣਨ ਲਈ ਪੜ੍ਹੋ ਇਹ ਖ਼ਬਰ
ਹੈਚਰੀ ਵਿਕਾਸ ਵਿਭਾਗ ਦੀ ਸਫਲਤਾ ਦੀ ਦਰ 85 ਫੀਸਦੀ ਦੇ ਕਰੀਬ ਦਰਦ ਕੀਤੀ ਗਈ ਹੈ। ਕੋਰੋਨਾ ਮਹਾਮਾਰੀ ਕਾਰਨ ਕੀਤੀ ਤਾਲਾਬੰਦੀ ਤੋਂ ਬਾਅਦ ਹੈਚਰੀ ਨੂੰ ਮੁੜ ਤੋਂ ਖੋਲ੍ਹ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਵਿਕਰੀ ਆਮ ਪੱਧਰ 'ਤੇ ਹੋ ਰਹੀ ਹੈ। ਵਿਕਰੀ ਨੂੰ ਹੋਰ ਜ਼ਿਆਦਾ ਵਧਾਉਣ ਲਈ ਚੂਚੇ ਕਸ਼ਮੀਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜੇ ਜਾਂਦੇ ਹਨ।
ਆਪਣੇ ਜੀਵਨ ਸਾਥੀ ਦੀਆਂ ਇਨ੍ਹਾਂ ਗੱਲਾਂ ’ਤੇ ਕਦੇ ਨਾ ਕਰੋ ਸ਼ੱਕ, ਜਾਣੋ ਕਿਉਂ
ਇਥੋ ਦੇ ਮੈਨੇਜਰ ਡਾ: ਅਲਤਾਫ ਮਨਜੂਰ ਨੇ ਕਿਹਾ ਕਿ, “ਹੈਚਰੀ ਉਤਪਾਦਨ ਨੂੰ ਵਧਾਉਣ ਵਿਚ ਮਹੱਤਵਪੂਰਣ ਭੂਮਿਕਾ ਅਦਾ ਕਰ ਰਹੀ ਹੈ। ਪੋਲਟਰੀ ਉਤਪਾਦਕਾਂ ਵੱਲੋਂ ਮੁਹੱਈਆ ਕਰਵਾਏ ਜਾਣ ਵਾਲੇ ਅੰਡੇ ਇਥੇ ਹੀ ਜਮ੍ਹਾਂ ਕਰ ਦਿੱਤੇ ਜਾਂਦੇ ਹਨ।
ਇਨ੍ਹਾਂ ਰਾਸ਼ੀਆਂ ਦੇ ਲੋਕ ਹੁੰਦੇ ਨੇ ਖ਼ੂਬਸੂਰਤ, ਈਮਾਨਦਾਰ ਅਤੇ ਰੋਮਾਂਟਿਕ, ਜਾਣੋ ਆਪਣੀ ਰਾਸ਼ੀ ਦੀ ਖ਼ਾਸੀਅਤ
ਜੰਮੂ-ਕਸ਼ਮੀਰ ਦੇ ਡੋਡਾ 'ਚ CRPF ਦੇ ASI ਨੇ ਸਰਕਾਰੀ ਰਾਈਫ਼ਲ ਨਾਲ ਗੋਲੀ ਮਾਰ ਕੀਤੀ ਖ਼ੁਦਕੁਸ਼ੀ
NEXT STORY