ਲੰਡਨ/ਸ਼੍ਰੀਨਗਰ— ਬਿ੍ਰਟੇਨ ਵਿਚ ਸੁਪਰੀਮ ਸਿੱਖ ਕੌਂਸਲ ਯੂ. ਕੇ. ਨੇ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਵਲੋਂ ਨਾਗਰਿਕਤਾਂ ਦੇ ਕਤਲ ਨੂੰ ਲੈ ਕੇ ਪਾਕਿਸਤਾਨ ’ਤੇ ਨਿਸ਼ਾਨਾ ਵਿੰਨਿ੍ਹਆ ਹੈ। ਸੁਪਰੀਮ ਸਿੱਖ ਕੌਂਸਲ ਨੇ ਜੰਮੂ-ਕਸ਼ਮੀਰ ਦੇ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਤਲਾਂ ’ਤੇ ਪਾਕਿਸਤਾਨ ਸਰਕਾਰ ਨੂੰ ਸਰਗਰਮ ਅੱਤਵਾਦੀ ਸਮੂਹਾਂ ਨੂੰ ਕੰਟਰੋਲ ਕਰਨ ਲਈ ਕਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿਛਲੇ ਹਫ਼ਤੇ ਪਾਕਿਸਤਾਨ ਦੇ ਪੇਸ਼ਾਵਰ ’ਚ ਇਕ ਸਿੱਖ ਡਾਕਟਰ ਦਾ ਕਤਲ ਅਤੇ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਵਲੋਂ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਤਲਾਂ ਦੀ ਨਿੰਦਾ ਕੀਤੀ।
ਕੌਂਸਲ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਘੱਟ ਗਿਣਤੀ ਭਾਈਚਾਰੇ ’ਚ ਖ਼ੌਫ ਪੈਦਾ ਕਰਨ ਦੇ ਇਰਾਦੇ ਨਾਲ ਇਕ ਮਹਿਲਾ ਸਿੱਖ ਪਿ੍ਰੰਸੀਪਲ ਅਤੇ ਇਕ ਹਿੰਦੂ ਅਧਿਆਪਕ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸੁਪਰੀਮ ਕੌਂਸਲ ਯੂ. ਕੇ. ਨੇ ਕਿਹਾ ਕਿ ਉਹ ਕਾਬੁਲ ਵਿਚ ਗੁਰਦੁਆਰਾ ਸਾਹਿਬ ਵਿਚ ਤਾਲਿਬਾਨ ਦੀ ਐਂਟਰੀ ਕਰਨ, ਸੀ. ਸੀ. ਟੀ. ਵੀ. ਕੈਮਰਿਆਂ ਨੂੰ ਨਸ਼ਟ ਕਰਨ, ਸੰਗਤ ਨੂੰ ਧਮਕਾਉਣ ਅਤੇ ਭਾਈਚਾਰੇ ਦੇ ਕੁਝ ਮੈਂਬਰਾਂ ਨੂੰ ਗਿ੍ਰਫ਼ਤਾਰ ਕਰਨ ਅਤੇ ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰਿਆਂ ਨੂੰ ਅਗਵਾ ਕਰਨ, ਜ਼ਬਰਨ ਧਰਮ ਪਰਿਵਰਤਨ ਅਤੇ ਪਾਕਿਸਤਾਨ ਵਿਚ ਸਿੱਖ ਅਤੇ ਹਿੰਦੂ ਭਾਈਚਾਰਿਆਂ ਦੀਆਂ ਕੁੜੀਆਂ ਦੇ ਵਿਆਹ ਸਮੇਤ ਸ਼ੋਸ਼ਣ ਦੀਆਂ ਲਗਾਤਾਰ ਰਿਪੋਰਟਾਂ ਤੋਂ ਚਿੰਤਤ ਹਨ।
ਨਰਾਤਿਆਂ ਦੇ ਸ਼ੁੱਭ ਮੌਕੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਪੁੱਜੇ ਨਵਜੋਤ ਸਿੰਘ ਸਿੱਧੂ
NEXT STORY