ਵਾਸ਼ਿੰਗਟਨ ਡੀ.ਸੀ (ਰਾਜ ਗੋਗਨਾ)- ਬੀਤੇ ਦਿਨੀਂ ਜੰਮੂ ਕਸ਼ਮੀਰ ਦੀ ਪਹਿਲਗਾਮ ਘਾਟੀ ’ਚ ਹੋਏ ਅੱਤਵਾਦੀ ਹਮਲੇ ਉਪਰੰਤ ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲਾਤ ਤਣਾਅ ਵਾਲੇ ਬਣ ਗਏ ਸਨ। ਇਹਨਾਂ ਹਾਲਾਤਾਂ ਦੇ ਚੱਲਦਿਆਂ ਜੰਮੂ ਕਸ਼ਮੀਰ ਦੇ ਇਕ ਗੁਰਦੁਆਰਾ ਸਾਹਿਬ ’ਤੇ ਵੀ ਹਮਲਾ ਹੋਇਆ ਜਿਸ ਵਿਚ ਇਕ ਗ੍ਰੰਥੀ ਸਿੰਘ ਸ਼ਹੀਦ ਹੋ ਗਏ ਸੀ ਜਿਸ ਕਾਰਨ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪੈ ਗਿਆ।

ਪੜ੍ਹੋ ਇਹ ਅਹਿਮ ਖ਼ਬਰ-'ਬਰੁਕਲਿਨ ਬ੍ਰਿਜ' ਨਾਲ ਟਕਰਾਇਆ ਮੈਕਸੀਕਨ ਨੇਵੀ ਦਾ ਜਹਾਜ਼, 200 ਤੋਂ ਵੱਧ ਲੋਕ ਸਨ ਸਵਾਰ

ਇਸ ਪਰਿਵਾਰ ਦੀ ਬਾਂਹ ਫੜਦਿਆਂ ਸਿੱਖਸ ਆਫ ਅਮਰੀਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ਵਿਚ ਸਿੱਖਸ ਆਫ ਅਮੈਰਿਕਾ ਵਲੋਂ ਦੋ ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦਾ ਜਿੰਮਾ ਲਿਆ ਗਿਆ। ਸ੍ਰ. ਜਸਦੀਪ ਸਿੰਘ ਜੱਸੀ ਨੇ ਦੱਸਿਆ ਕਿ ਸਿੱਖਸ ਆਫ਼ ਅਮੈਰਿਕਾ ਪਰਿਵਾਰ ਨਾਲ ਹੋਏ ਦੁਖਾਂਤ ਪ੍ਰਤੀ ਦੁੱਖ ਦਾ ਪ੍ਰਗਟਾਵਾ ਤਾਂ ਕਰਦੀ ਹੀ ਹੈ ਪਰ ਕੋਸ਼ਿਸ਼ ਇਹ ਵੀ ਰਹੇਗੀ ਕਿ ਪਰਿਵਾਰ ਨੂੰ ਭਵਿੱਖ ’ਚ ਕਿਸੇ ਵੀ ਤਰਾਂ ਦੀ ਕੋਈ ਵੀ ਘਾਟ ਮਹਿਸੂਸ ਨਹੀ ਹੋਣ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਸਿੰਧੂ ਜਲ ਸੰਧੀ ਮੁਅੱਤਲ ਕਰਨ ਮਗਰੋਂ ਪਾਕਿਸਤਾਨ ਨੂੰ ਇਕ ਹੋਰ ਕਰਾਰਾ ਝਟਕਾ ਦੇਣ ਦੀ ਤਿਆਰੀ 'ਚ ਭਾਰਤ
NEXT STORY