ਕਪੂਰਥਲਾ (ਸੋਢੀ)-ਹਲਕਾ ਸੁਲਤਾਨਪੁਰ ਲੋਧੀ ਦੇ ਆਪ ਦੇ ਸੀਨੀਅਰ ਆਗੂ ਤੇ ਸਫਲ ਕਿਸਾਨ ਅਾਗੂ ਨਰਿੰਦਰ ਸਿੰਘ ਖਿੰਡਾ ਸਾਬਕਾ ਮੈਂਬਰ ਬਲਾਕ ਸੰਮਤੀ ਨੇ ਪੰਜਾਬ ਪਾਵਰ ਕਾਮ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਦਿਨ ਵੇਲੇ ਸਵੇਰੇ 9 ਵਜੇ ਤੋਂ ਬਾਅਦ ਦਿੱਤੀ ਜਾਵੇ ਤੇ ਘੱਟ ਤੋਂ ਘੱਟ 8 ਘੰਟੇ ਨਿਰਵਿਘਨ ਬਿਜਲੀ ਦਿੱਤੀ ਜਾਵੇ । ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਮੋਟਰਾਂ ਵਾਲੀ ਬਿਜਲੀ ਜਾਂ ਤਾਂ ਰਾਤ ਨੂੰ ਦਿੱਤੀ ਜਾ ਰਹੀ ਹੈ ਤੇ ਜਾਂ ਫਿਰ ਸਵੇਰੇ 6 ਵਜੇ ਤੋਂ ਦਿੱਤੀ ਜਾ ਰਹੀ ਹੈ, ਜਿਸ ਕਾਰਨ ਠੰਡ ਦੇ ਮੌਸਮ ’ਚ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਸਵੇਰੇ 6 ਵਜੇ ਕਿਸਾਨਾਂ ਨੂੰ ਕੋਈ ਵੀ ਦਿਹਾਡ਼ੀ ਤੇ ਮਜ਼ਦੂਰ ਵੀ ਨਹੀਂ ਮਿਲਦਾ, ਜਿਸ ਕਾਰਨ ਬਿਜਲੀ ਸਪਲਾਈ ਠੰਡ ਦੇ ਮੌਸਮ ਨੂੰ ਧਿਆਨ ’ਚ ਰੱਖਦੇ ਹੋਏ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਦਿੱਤੀ ਜਾਵੇ ਤਾਂ ਜੋ ਦੇਸ਼ ਦੇ ਅੰਨਦਾਤਾ ਨੂੰ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ। ਲੋਕਲ ਗੁਰਦੁਆਰਾ ਕਮੇਟੀ ਡੱਲਾ ਦੇ ਸਾਬਕਾ ਪ੍ਰਧਾਨ ਜਥੇ. ਨਰਿੰਦਰ ਸਿੰਘ ਖਿੰਡਾ ਨੇ ਕਿਹਾ ਕਿ ਦੇਸ਼ ’ਚ ਹਰ ਇਕ ਵਿਭਾਗ ਦੀ ਡਿਊਟੀ ਦਿਨ ਵੇਲੇ ਸ਼ੁਰੂ ਹੁੰਦੀ ਹੈ ਪਰ ਕਿਸਾਨਾਂ ਨੂੰ ਮੋਟਰਾਂ ਵਾਲੀ ਬਿਜਲੀ ਕਿਉਂ ਹਨੇਰੇ ਸਵੇਰੇ ਦਿੱਤੀ ਜਾਂਦੀ ਹੈ । ਇਸ ਮੌਕੇ ਕਿਸਾਨ ਰਣਜੀਤ ਸਿੰਘ ਥਿੰਦ, ਲਖਵਿੰਦਰ ਸਿੰਘ, ਨਿਰਮਲ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ ਆਦਿ ਨੇ ਵੀ ਬਿਜਲੀ ਦੀ ਸਪਲਾਈ ’ਚ ਸੁਧਾਰ ਲਿਆਉਣ ਲਈ ਮੰਗ ਕੀਤੀ ਹੈ।
34ਵੇਂ ਕਬੱਡੀ ਗੋਲਡ ਕੱਪ ’ਚ ਅੱਜ ਫਸਣਗੇ ਕੁੰਢੀਆਂ ਦੇ ਸਿੰਙ
NEXT STORY