ਫਗਵਾੜਾ, (ਜਲੋਟਾ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਤਨਾਮਪੁਰਾ ਦੀ ਪੁਲਸ ਨੇ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਤੁਸ਼ਾਨ ਸ਼ਰਮਾ ਉਰਫ਼ ਮੱਦੀ ਪੁੱਤਰ ਪ੍ਰਮੋਦ ਸ਼ਰਮਾ ਵਾਸੀ ਮੁਹੱਲਾ ਨਾਰੰਗਸ਼ਾਹਪੁਰ, ਹਦੀਆਬਾਦ (ਫਗਵਾੜਾ) ਨੂੰ ਕਾਬੂ ਕਰਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਜਾਰੀ ਹੈ।
ਮੰਦਭਾਗੀ ਖਬਰ! ਨਸ਼ੇ ਦੀ ਓਵਰਡੋਜ਼ ਕਾਰਨ ਇਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ
NEXT STORY