ਸੁਲਤਾਨਪੁਰ ਲੋਧੀ (ਧੀਰ) : ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ ਮ੍ਰਿਤਕ ਨੌਜਵਾਨ ਨੇ ਕੁਝ ਦਿਨਾਂ ਮਗਰੋਂ ਇਟਲੀ ਜਾਣਾ ਸੀ ਤੇ ਉਸ ਦੇ ਭਰਾ ਦੀ ਕੁਝ ਮਹੀਨੇ ਪਹਿਲਾਂ ਮੌਤ ਹੋ ਚੁੱਕੀ ਹੈ। ਘਟਨਾ ਮਗਰੋਂ ਦੋਵਾਂ ਪਰਿਵਾਰਾਂ ਦੇ ਘਰ ਸੱਥਰ ਵਿਛ ਗਏ ਹਨ।
ਇਹ ਵੀ ਪੜ੍ਹੋ : ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਕੀਤਾ ਜਾ ਸਕਦੈ ਅਹਿਮ ਐਲਾਨ
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਚਰਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮੁਹੱਲਾ ਪੰਡੋਰੀ ਆਪਣੇ ਰਿਸ਼ਤੇਦਾਰ ਦੇ ਕੋਲ ਪਿੰਡ ਸ਼ੇਖੂਪੁਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਅੱਗੇ ਲਖਬੀਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਨਵਾਂ ਪਿੰਡ ਕਪੂਰਥਲਾ ਆਪਣੀ ਭੈਣ ਨੂੰ ਮਿਲਣ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਸ਼ੇਰਪੁਰ ਨੂੰ ਆ ਰਿਹਾ ਸੀ। ਜਦੋਂ ਦੋਵੇਂ ਨੌਜਵਾਨ ਬੀਤੀ ਦੇਰ ਰਾਤ ਪਿੰਡ ਢੁੱਡੀਆਂਵਾਲ ਨੇੜੇ ਪੁੱਜੇ ਤਾਂ ਦੋਵਾਂ ਨੌਜਵਾਨਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਮੋਟਰਸਾਈਕਲ ਆਪਸ ਵਿਚ ਟਕਰਾ ਗਏ, ਜਿਸ ਕਾਰਨ ਦੋਵੇਂ ਨੌਜਵਾਨ ਸੜਕ ’ਤੇ ਡਿੱਗ ਗਏ ਤੇ ਗੁਰਚਰਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਲਖਬੀਰ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਐੱਨ. ਆਰ. ਆਈਜ਼. ਨਾਲ ਮਿਲਣੀ ਦੇ ਪ੍ਰੋਗਰਾਮ ਤੋਂ ਪਹਿਲਾਂ ਜਾਖੜ ਨੇ ਚੁੱਕੇ ਵੱਡੇ ਸਵਾਲ
ਮ੍ਰਿਤਕ ਲਖਬੀਰ ਸਿੰਘ ਨੇ ਕੁਝ ਦਿਨਾਂ ਤੱਕ ਜਾਣਾ ਸੀ ਇਟਲੀ
ਲਖਬੀਰ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਇਕ ਮੁੰਡੇ ਦੀ 5 ਮਹੀਨੇ ਪਹਿਲਾਂ ਮੌਤ ਹੋ ਗਈ ਸੀ ਤੇ ਉਸ ਨੇ ਕਿਹਾ ਕਿ ਹੁਣ ਰੱਬ ਨੇ ਸਾਡੇ ਤੋਂ ਸਭ ਕੁਝ ਖੋਹ ਲਿਆ ਹੈ। ਉਨ੍ਹਾਂ ਦੱਸਿਆ ਕਿ ਮੇਰੇ ਮੁੰਡੇ ਲਖਬੀਰ ਸਿੰਘ ਦਾ ਇਟਲੀ ਦਾ ਵੀਜ਼ਾ ਲੱਗਾ ਹੋਇਆ ਸੀ ਤੇ ਉਸ ਨੇ ਕੁਝ ਦਿਨਾਂ ਤੱਕ ਇਟਲੀ ਜਾਣਾ ਸੀ। ਉਨ੍ਹਾਂ ਕਿਹਾ ਕਿ ਅਸੀਂ ਕਈ ਸੁਫ਼ਨੇ ਵੇਖੇ ਪਰ ਉਹ ਸਿਰਫ਼ ਸੁਫ਼ਨੇ ਹੀ ਰਹਿ ਗਏ।
ਇਹ ਵੀ ਪੜ੍ਹੋ : ਗੁਜਰਾਤ ਜਿੱਤ ਮਗਰੋਂ ਭਾਜਪਾ ਹਾਈਕਮਾਂਡ ਦੀਆਂ ਨਜ਼ਰਾਂ ਪੰਜਾਬ 'ਤੇ, ਅਗਲੇ 6 ਮਹੀਨੇ ਅਹਿਮ
ਪੁਲਸ ਨੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪੀਆਂ ਲਾਸ਼ਾਂ
ਦੂਜੇ ਪਾਸੇ ਏ. ਐੱਸ. ਆਈ. ਆਲਮਜੀਤ ਸਿੰਘ ਤੇ ਏ. ਐੱਸ. ਆਈ. ਸ਼ਿੰਦਰ ਪਾਲ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਤੇ ਧਾਰਾ 174 ਤਹਿਤ ਕਾਰਵਾਈ ਕੀਤੀ । ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਆਲਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਹਨ।
ਸਾਵਧਾਨ ! ਕਿਤੇ ਚਾਈਨਾ ਡੋਰ ਕੱਟ ਨਾ ਦੇਵੇ ‘ਜ਼ਿੰਦਗੀ ਦੀ ਡੋਰ’
NEXT STORY