ਫਾਜ਼ਿਲਕਾ, (ਨਾਗਪਾਲ, ਲੀਲਾਧਰ)– ਸਥਾਨਕ ਰੇਲਵੇ ਓਵਰਬ੍ਰਿਜ ਦੇ ਨੇਡ਼ੇ 2 ਕਾਰਾਂ ਦੇ ਵਿਚਕਾਰ ਹੋਈ ਟੱਕਰ ਵਿਚ ਇਕ ਵਿਦਿਆਰਥੀ ਜ਼ਖਮੀ ਹੋ ਗਿਆ।
ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਪ੍ਰਿੰਸ ਵਾਸੀ ਸਿਵਲ ਲਾਈਨ ਫਾਜ਼ਿਲਕਾ ਦੇ ਪਿਤਾ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਨੂੰ ਸਕੂਲ ਤੋਂ ਲੈ ਕੇ ਘਰ ਆ ਰਿਹਾ ਸੀ। ਜਦੋਂ ਉਸ ਨੇ ਕਾਰ ਰੇਲਵੇ ਓਵਰਬ੍ਰਿਜ ਤੋਂ ਹੇਠਾਂ ਉਤਾਰ ਕੇ ਸਡ਼ਕ ਦੇ ਇਕ ਪਾਸੇ ਮੋਡ਼ਨ ਦੀ ਕੋਸ਼ਿਸ਼ ਕੀਤੀ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਨਾਲ ਉਸ ਦੀ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਕਾਰ ਦੀ ਬਾਰੀ ਦਾ ਸ਼ੀਸ਼ਾ ਟੁੱਟ ਕੇ ਪਿੱਛੇ ਵਾਲੀ ਸੀਟ ’ਤੇ ਬੈਠੇ ਉਸ ਦੇ ਪੁੱਤਰ ਪ੍ਰਿੰਸ ਦੇ ਮੱਥੇ ’ਤੇ ਜਾ ਲੱਗਾ, ਜਿਸ ਨਾਲ ਉਹ ਜ਼ਖਮੀ ਹੋ ਗਿਆ, ਜਿਸ ਕਾਰਨ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ।
ਉਥੇ ਘਟਨਾ ਵਾਲੀ ਥਾਂ ’ਤੇ ਹਾਜ਼ਰ ਦੂਸਰੀ ਗੱਡੀ ਦੇ ਚਾਲਕ ਸਤਨਾਮ ਨੇ ਦੱਸਿਆ ਕਿ ਉਹ ਸਿਰਸਾ ਹਰਿਆਣਾ ਤੋਂ ਆਪਣੇ ਕਿਸੇ ਜਾਣ-ਪਛਾਣ ਵਾਲੇ ਵਿਅਕਤੀ ਦੇ ਮੰਡੀ ਲਾਧੂਕਾ ਜਾ ਰਿਹਾ ਸੀ ਅਤੇ ਉਸ ਦੀ ਕਾਰ ਦੀ ਰਫਤਾਰ ਵੀ ਘੱਟ ਸੀ ਪਰ ਦੂਸਰੀ ਗੱਡੀ ਦੇ ਡਰਾਈਵਰ ਨੇ ਤੇਜ਼ ਰਫਤਾਰ ਨਾਲ ਕਾਰ ਗਲਤ ਸਾਈਡ ਵੱਲ ਨੂੰ ਮੋਡ਼ ਦਿੱਤੀ, ਜਿਸ ਕਾਰਨ ਇਹ ਹਾਦਸਾ ਹੋ ਗਿਆ।
ਲਾਵਾਰਿਸ ਹਾਲਤ ਵਿਚ ਮਿਲੇ ਬੱਚੇ ਕੀਤੇ ਮਾਪਿਆਂ ਹਵਾਲੇ
NEXT STORY