ਬਟਾਲਾ, (ਕਲਸੀ)- ਬਟਾਲਾ-ਕਾਦੀਆਂ ਰੋਡ 'ਤੇ ਫਲਾਹੀ ਸਾਹਿਬ ਦੇ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਨਾਲ ਬੱਚੇ ਸਮੇਤ 5 ਲੋਕ ਜ਼ਖ਼ਮੀ ਹੋ ਗਏ।ਜਾਣਕਾਰੀ ਅਨੁਸਾਰ ਜਰਨੈਲ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਧੀਲਾ ਲੜਕੀ ਸਰਬਜੀਤ ਕੌਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਇਹ ਫਲਾਹੀ ਸਾਹਿਬ ਦੇ ਨਜ਼ਦੀਕ ਪਹੁੰਚੇ ਤਾਂ ਅੱਗਿਓਂ ਆ ਰਹੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ, ਜਿਸ ਨੂੰ ਸੱਤਾ ਚਲਾ ਰਿਹਾ ਸੀ ਤੇ ਉਸ ਦੇ ਪਿੱਛੇ ਇਕ ਔਰਤ ਕੁੰਜ ਤੇ ਉਸ ਦਾ ਬੱਚਾ ਅਭੇ ਬੈਠਾ ਹੋਇਆ ਸੀ। ਦੋਵੇਂ ਵਾਹਨਾਂ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ, ਜਿਸ ਨਾਲ 5 ਜਣੇ ਸੜਕ 'ਚ ਡਿੱਗ ਕੇ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ 108 ਐਂਬੂਲੈਂਸ ਕਰਮਚਾਰੀਆਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ।
ਸੇਬੀ ਨੇ ਮਾਲਿਆ ਸਮੂਹ ਦੀਆਂ 3 ਕੰਪਨੀਆਂ ਖਿਲਾਫ ਕਾਰਵਾਈ ਕੀਤੀ ਬੰਦ
NEXT STORY