ਦਮੋਹ—ਪੁਲਸ ਨੇ ਜ਼ਿਲੇ ਦੇ ਇਕ ਪਿੰਡ 'ਚ 8 ਸਾਲਾਂ ਇਕ ਮਾਸੂਮ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ 22 ਸਾਲਾ ਨੌਜਵਾਨ ਨੂੰ ਅੱਜ ਗ੍ਰਿਫਤਾਰ ਕੀਤਾ ਹੈ। ਪਥਰੀਆ ਦੇ ਸਬ ਡਵੀਜ਼ਨ ਪੁਲਸ ਅਧਿਕਾਰੀ (ਐੱਸ. ਡੀ. ਪੀ. ਓ.) ਲੱਜਾ ਸ਼ੰਕਰ ਮਿਸ਼ਰਾ ਨੇ ਦੱਸਿਆ ਕਿ ਬੱਚੀ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਉਨ੍ਹਾਂ ਦੇ ਹੀ ਪਿੰਡ ਦੇ ਇਕ ਨੌਜਵਾਨ ਭਜਨਲਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਕਾਇਤ ਕੀਤੀ ਕਿ ਬੱਚੀ ਜਦੋਂ ਸ਼ੁੱਕਰਵਾਰ ਨੂੰ ਘਰ ਦੇ ਬਾਹਰ ਖੇਡ ਰਹੀ ਸੀ ਤਾਂ ਗੁਆਂਢ 'ਚ ਰਹਿਣ ਵਾਲਾ ਭਜਨਲਾਲ ਉਸ ਨੂੰ ਵਰਗਲਾ ਕੇ ਆਪਣੇ ਨਾਲ ਖੇਤ 'ਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਪਰਿਵਾਰਕ ਮੈਂਬਰਾਂ ਨੇ ਬੱਚੀ ਦੀ ਭਾਲ ਕੀਤੀ ਤਾਂ ਉਹ ਘਰ ਕੋਲ ਹੀ ਇਕ ਖੇਤ 'ਚ ਰੋਂਦੀ ਹੋਈ ਮਿਲੀ ਅਤੇ ਉਸ ਨੇ ਪਰਿਵਾਰਕ ਮੈਂਬਰਾਂ ਨੂੰ ਪੂਰੀ ਘਟਨਾ ਦੇ ਬਾਰੇ 'ਚ ਦੱਸਿਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਭਜਨਲਾਲ ਖਿਲਾਫ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਪੁਲਸ ਨੇ ਉਕਤ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਦੱਖਣ-ਪੱਛਮੀ ਜਰਮਨੀ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ
NEXT STORY