ਰਾਜਪੁਰਾ, (ਹਰਵਿੰਦਰ)- ਥਾਣਾ ਸਿਟੀ ਦੀ ਪੁਲਸ ਨੇ ਇਕ ਵਿਅਕਤੀ ਨੂੰ 9 ਬੋਤਲਾਂ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ ਦੇ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਨਸ਼ੇ ਦੇ ਸੌਦਾਗਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਹੌਲਦਾਰ ਅੰਗਰੇਜ਼ ਸਿੰਘ ਸਮੇਤ ਪੁਲਸ ਪਾਰਟੀ ਗਗਨ ਚੌਕ 'ਤੇ ਮੌਜੂਦ ਸਨ। ਉਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 9 ਬੋਤਲਾਂ ਦੇਸੀ ਪੰਜਾਬ ਸ਼ਰਾਬ ਬਰਾਮਦ ਹੋਈ। ਪੁਲਸ ਨੇ ਸ਼ਰਾਬ ਕਬਜ਼ੇ ਵਿਚ ਲੈ ਕੇ ਰਾਜ ਕੁਮਾਰ ਵਾਸੀ ਰਾਜਪੁਰਾ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਮੁੱਖ ਡਾਕਘਰ ਦੇ ਕਰਮਚਾਰੀਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ
NEXT STORY