ਬਠਿੰਡ/ਸੰਗਤ ਮੰਡੀ, (ਸੁਖਵਿੰਦਰ,ਮਨਜੀਤ)- 100 ਲੀਟਰ ਲਾਹਣ ਅਤੇ ਹਰਿਆਣਾ ਮਾਰਕਾ ਸ਼ਰਾਬ ਸਮੇਤ 2 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕੇ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਢਿਪਾਲੀ ਵਿਖੇ ਇਕ ਵਿਅਕਤੀ ਵੱਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਉਕਤ ਵਿਅਕਤੀ ਨਾਜਾਇਜ਼ ਸ਼ਰਾਬ ਕੱਢ ਕੇ ਲੋਕਾਂ ਨੂੰ ਸਪਲਾਈ ਕਰ ਰਿਹਾ ਹੈ। ਥਾਣਾ ਫੂਲ ਦੇ ਹੌਲਦਾਰ ਸੁਖਪ੍ਰੀਤ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਜਗਤਾਰ ਸਿੰਘ ਦੇ ਠਿਕਾਣੇ 'ਤੇ ਛਾਪੇਮਾਰੀ ਕਰ ਕੇ 100 ਲੀਟਰ ਲਾਹਣ ਬਰਾਮਦ ਕੀਤੀ ਹੈ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਉਧਰ, ਥਾਣਾ ਕੈਂਟ ਪੁਲਸ ਦੇ ਐੱਸ. ਆਈ. ਗੁਰਦਰਸ਼ਨ ਸਿੰਘ ਵੱਲੋਂ ਭੁੱਚੋ ਖੁਰਦ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵੱਲੋਂ ਰਜਿੰਦਰ ਸਿੰਘ ਵਾਸੀ ਬਠਿੰਡਾ ਨੂੰ ਰੋਕਿਆ। ਤਲਾਸ਼ੀ ਦੌਰਾਨ ਟੀਮ ਵੱਲੋਂ 36 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਥਾਣਾ ਸੰਗਤ ਦੀ ਪੁਲਸ ਵੱਲੋਂ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਵਿਖੇ ਇਕ ਵਿਅਕਤੀ ਨੂੰ ਘਰ 'ਚ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 60 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਹੌਲਦਾਰ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਦਾ ਇਕ ਵਿਅਕਤੀ ਘਰ 'ਚ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜਦ ਪੁਲਸ ਪਾਰਟੀ ਵੱਲੋਂ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਕੀਤੀ ਗਈ ਤਾਂ ਉਸ ਨੂੰ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 60 ਬੋਤਲਾਂ ਸਮੇਤ ਕਾਬੂ ਕੀਤਾ ਗਿਆ। ਫੜੇ ਗਏ ਵਿਅਕਤੀ ਦੀ ਪਛਾਣ ਰਗਨਾ ਸਿੰਘ ਪੁੱਤਰ ਗਾਗੜ ਸਿੰਘ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।
ਨਰਾਇਣ ਦਾਸ ਸਿੱਖ ਪੰਥ ਦੇ ਰੋਹ ਅੱਗੇ ਝੁਕਿਆ!
NEXT STORY