ਫਗਵਾੜਾ, (ਜਲੋਟਾ)—ਫਗਵਾੜਾ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਨਰੇਸ਼ ਕੁਮਾਰ ਉਰਫ ਗਿਆਨੀ ਪੁੱਤਰ ਜੋਗਿੰਦਰਪਾਲ ਨਿਵਾਸੀ ਸਤਨਾਮਪੁਰਾ ਫਗਵਾੜਾ ਦੇ ਰੂਪ ਵਿਚ ਹੋਈ ਹੈ। ਉਸ ਕੋਲੋਂ ਕਰੀਬ 135 ਨਸ਼ੇ ਵਾਲੀਆਂ ਗੋਲੀਆਂ ਅਤੇ 105 ਨਸ਼ੇ ਵਾਲੇ ਕੈਪਸੂਲ ਬਰਾਮਦ ਹੋਏ ਹਨ। ਪੁਲਸ ਨੇ ਮੁਲਜ਼ਮ ਖਿਲਾਫ ਥਾਣਾ ਸਤਨਾਮਪੁਰਾ ਵਿਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਵਾਲੇ ਪਨਸਪ ਅਧਿਕਾਰੀਆਂ ਖਿਲਾਫ ਰੋਸ ਮੁਜ਼ਾਹਰਾ
NEXT STORY