ਬਠਿੰਡਾ(ਸੁਖਵਿੰਦਰ)-ਗੋਨਿਆਣਾ ਰੋਡ 'ਤੇ ਇਕ ਮੋਟਰਸਾਈਕਲ ਚਾਲਕ ਖੜ੍ਹੀ ਕਾਰ ਨਾਲ ਟਕਰਾਅ ਕੇ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ 11 ਵਜੇ ਗੋਨਿਆਣਾ ਰੋਡ 'ਤੇ ਇਕ ਮੋਟਰਸਾਈਕਲ ਚਾਲਕ ਅਚਾਨਕ ਸੜਕ 'ਤੇ ਖੜ੍ਹੀ ਕਾਰ ਨਾਲ ਟਕਰਾਅ ਗਿਆ, ਜਿਸ ਕਾਰਨ ਮੋਟਰਸਾਈਕਲ ਦੇ ਗੰਭੀਰ ਸੱਟਾਂ ਲੱਗੀਆਂ। ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਰਜਿੰਦਰ ਕੁਮਾਰ ਤੇ ਮਣੀ ਸ਼ਰਮਾ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਛਾਣ ਜਗਦੇਵ ਸਿੰਘ 34 ਵਾਸੀ ਹਰਬੰਸ ਨਗਰ ਵਜੋਂ ਹੋਈ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਨਿੱਜੀ ਹਸਪਤਾਲ 'ਚ ਰੈਫ਼ਰ ਕਰ ਦਿੱਤਾ। ਉਧਰ, ਬੀਤੀ ਰਾਤ ਮਾਲ ਰੋਡ 'ਤੇ 2 ਮੋਟਰਸਾਈਕਲ ਸਵਾਰ ਵਿਜੇ ਕੁਮਾਰ (40) ਤੇ ਨੁਕਲ ਵਰਮਾ (30) ਵਾਸੀ ਨਵੀਂ ਬਸਤੀ ਅਸੰਤੁਲਿਤ ਹੋ ਕੇ ਡਿਵਾਈਡਰ ਨਾਲ ਟਕਰਾਅ ਗਏ। ਹਾਦਸੇ ਦੌਰਾਨ ਦੋਵੇਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸੰਸਥਾ ਵਰਕਰਾਂ ਨੇ ਹਸਪਤਾਲ ਪਹੁੰਚਾਇਆ। ਇਸ ਤੋਂ ਇਲਾਵਾ ਬੇਹੋਸ਼ ਹੋਣ ਕਾਰਨ 1 ਵਿਅਕਤੀ ਵਿਨੋਦ ਕੁਮਾਰ ਦੀ ਹਾਲਤ ਗੰਭੀਰ ਹੋ ਗਈ, ਜਿਸ ਨੂੰ ਸੰਸਥਾ ਵਰਕਰਾਂ ਨੇ ਹਸਪਤਾਲ ਪਹੁੰਚਾਇਆ। ਸਥਾਨਕ ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਮੌੜ ਖੁਰਦ ਕੋਲ ਇਕ ਅਣਪਛਾਤੇ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਚਾਲਕ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਅੰਮ੍ਰਿਤਪਾਲ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਕਲੱਬ ਮੌੜ ਵੱਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਮੌੜ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀਆਂ ਦੀ ਪਛਾਣ ਅੰਮ੍ਰਿਤਪਾਲ ਸਿੰਘ 20 ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਕੱਲੋ ਤੇ ਬੋਘਾ ਸਿੰਘ 24 ਪੁੱਤਰ ਲਸ਼ਮਣ ਸਿੰਘ ਵਜੋਂ ਹੋਈ। ਨੇੜਲੇ ਪਿੰਡ ਬੋੜਾਵਾਲ ਵਿਖੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਮਲਕੀਤ ਸਿੰਘ ਉਰਫ ਲੀਲਾ ਦੋਧੀ (42) ਪੁੱਤਰ ਗੁਰਪਿਆਰ ਸਿੰਘ ਵਾਸੀ ਬੋੜਾਵਾਲ ਸੋਮਵਾਰ ਸਵੇਰ ਆਪਣੇ ਮੋਟਰਸਾਈਕਲ 'ਤੇ ਖੇਤ ਵੱਲ ਜਾ ਰਿਹਾ ਸੀ, ਜਿਉਂ ਹੀ ਉਹ ਪਿੰਡ ਦੇ ਬਿਜਲੀ ਗਰਿੱਡ ਕੋਲ ਪੁੱਜਾ ਤਾਂ ਭੀਖੀ ਸਾਈਡ ਤੋਂ ਆ ਰਹੀ ਕਾਰ ਸੇਵਾ ਵਾਲੀ ਬਲੈਰੋ ਕੈਂਪਰ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦੇ ਭਰਾ ਦੀ ਸੱਜੀ ਲੱਤ ਕੱਟੀ ਗਈ ਤੇ ਹੋਰ ਗੰਭੀਰ ਸੱਟਾਂ ਲੱਗਣ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਗੱਡੀ ਚਾਲਕ ਬਹੁਤ ਤੇਜ਼ ਤੇ ਲਾਪ੍ਰਵਾਹੀ ਨਾਲ ਗੱਡੀ ਚਲਾ ਰਿਹਾ ਸੀ ਤੇ ਉਸਨੇ ਇਕ ਹੋਰ ਸਾਈਕਲ ਸਵਾਰ ਭਗਤ ਸਿੰਘ ਦੇ ਵੀ ਫੇਟ ਮਾਰੀ, ਜਿਸ ਨਾਲ ਉਹ ਵਿਅਕਤੀ ਵੀ ਜ਼ਖਮੀ ਹੋ ਗਿਆ। ਭੀਖੀ ਪੁਲਸ ਨੇ ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਦੇ ਬਿਆਨਾਂ 'ਤੇ ਗੱਡੀ ਚਾਲਕ ਗੁਰਜਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਡਾਚਰ, ਨਿਸੰਗ (ਹਰਿਆਣਾ) ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਨੰਨ੍ਹੀ ਧੀ ਨੂੰ ਆਪਣਿਆਂ ਕੋਲੋਂ ਹਾਸਲ ਕਰਨ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹੈ ਪਿਤਾ
NEXT STORY