ਮਾਨਸਾ (ਮਿੱਤਲ) — ਭੀਖੀ ਤੋਂ ਬਾਇਆ ਬੁਢਲਾਡਾ,ਜਾਖਲ ਤੱਕ ਰੋਡ ਨੂੰ ਨੈਸ਼ਨਲ ਹਾਈਵੇ ਸੜਕ ਬਣਾਉਣ ਦੀ ਮਿਲੀ ਮਨਜੂਰੀ ਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਨ ਲਈ ਵਿਧਾਨ ਸਭਾ ਹਲਕਾ ਮਾਨਸਾ ਦੇ ਕਸਬਾ ਭੀਖੀ ਵਿਖੇ ਰੱਖੀ ਰੈਲੀ 'ਚ ਹਜ਼ਾਰਾਂ ਦੀ ਗਿਣਤੀ 'ਚ ਅਕਾਲੀ ਵਰਕਰਾਂ ਨੇ ਪਹੁੰਚ ਕੇ ਬੀਬਾ ਬਾਦਲ ਦੀ ਹਰਮਨ ਪਿਆਰਤਾ 'ਤੇ ਮੋਹਰ ਲਾਈ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮਾਨਸਾ ਦੇ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਧੰਨਵਾਦ ਰੈਲੀ 'ਚ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਿਸ਼ਾਲ ਇੱਕਠ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹੌਂਸਲਾ ਵਧਾਇਆ ਹੈ ਕਿਉਂਕਿ ਪੰਜਾਬ ਦੇ ਵਿਕਾਸ ਲਈ ਕੇਂਦਰ ਤੋਂ ਸੂਬੇ 'ਚ ਸਰਕਾਰ ਨਾ ਹੋਣ ਦੇ ਬਾਵਜੂਦ ਵੀ ਫੰਡ ਤੇ ਨਵੇਂ-ਨਵੇਂ ਪ੍ਰੋਜੈਕਟ ਲੈ ਕੇ ਆਉਣਾ ਸੁਖਬੀਰ ਸਿੰਘ ਬਾਦਲ ਦੀ ਸਿਆਸੀ ਸੂਝ-ਬੂਝ ਦਾ ਨਤੀਜਾ ਹੈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਲੋਕਾਂ ਵੱਲੋਂ ਮਿਲੇ ਹੁੰਗਾਰੇ ਤੋਂ ਕਾਂਗਰਸ ਪਾਰਟੀ ਦੇ ਸੁਪਨੇ ਚਕਨਾਚੂਰ ਹੋ ਗਏ ਹਨ । ਇਸ ਮੌਕੇ ਯੂਥ ਅਕਾਲੀ ਦਲ ਮਾਲਵਾ ਜੋਨ ਦੇ ਜਰਨਲ ਸਕੱਤਰ ਰਘੁਵੀਰ ਸਿੰਘ, ਆਈ.ਟੀ. ਵਿੰਗ ਦੇ ਜ਼ਿਲਾ ਪ੍ਰਧਾਨ ਹਰਮਨਜੀਤ ਸਿੰਘ ਭੰਮਾ ਆਦਿ ਮੌਜੂਦ ਸਨ ।
ਮੇਗਨ ਦੀ ਭੈਣ ਨੇ ਕਿਹਾ- 'ਮੀਡੀਆ ਕਰਮਚਾਰੀਆਂ ਨੇ ਪਿਤਾ ਨੂੰ ਦਿੱਤਾ ਤਣਾਅ'
NEXT STORY